Site icon SMZ NEWS

ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਾਉਂਜ ਬਾਰ ‘ਚ ਚੂਹਿਆਂ ਨੇ ਮਚਾਈ ਦਹਿਸ਼ਤ |

ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਜਿੱਥੇ ਦੇਸ਼-ਵਿਦੇਸ਼ ਤੋਂ ਯਾਤਰੀ ਆਉਂਦੇ-ਜਾਂਦੇ ਹਨ, ਉੱਥੇ ਹੀ ਏਅਰਪੋਰਟ ਅਥਾਰਟੀ ਦੀਆਂ ਕਈ ਕਮੀਆਂ ਸਾਹਮਣੇ ਆਈ ਹੈ ਇਸ ਮੌਕੇ ‘ਤੇ ਲੁਧਿਆਣਾ ਦੇ ਇਕ ਯਾਤਰੀ ਜਿਸ ਨੇ ਅੰਮ੍ਰਿਤਸਰ ਤੋਂ ਲਖਨਊ ਦੀ ਫਲਾਈਟ ਲੈਣੀ ਸੀ, ਉਸ ਦਾ ਨਾਂ ਕੁਨਾਲ ਸ਼ਰਮਾ ਹੈ, ਨੇ ਅੰਮ੍ਰਿਤਸਰ ਏਅਰਪੋਰਟ ਤੋਂ ਇਕ ਵੀਡੀਓ ਵਾਇਰਲ ਕੀਤੀ ਹੈ। ਜਿਸ ਵਿਚ ਉਸ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਏਅਰਪੋਰਟ ਤੇ ਨਾਸ਼ਤਾ ਕਰਨ ਜਾ ਰਿਹਾ ਸੀ, ਜਦੋਂ ਉਹ ਲਾਉਂਜ ਬਾਰ ਦੇ ਅੰਦਰ ਗਿਆ ਤਾਂ ਉਸ ਨੇ ਦੇਖਿਆ ਕਿ ਹਰ ਪਾਸੇ ਚੂਹੇ ਘੁੰਮ ਰਹੇ ਹਨ ਅਤੇ ਇਕ ਵੀਡੀਓ ਵੀ ਬਣਾਈ ਜਿਸ ਵਿਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਡਾਇਨਿੰਗ ਟੇਬਲ ‘ਤੇ ਚੂਹੇ ਘੁੰਮ ਰਹੇ ਹਨ। ਅਤੇ ਬੈਠਨੇ ਵਾਲ਼ੇ ਸੋਫਾ ਤੇ ਵੀ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਇੱਕ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਹ ਦੇਖਣ ਨੂੰ ਮਿਲ ਰਿਹਾ ਹੈ ਉਸਨੇ ਕਿਹਾ ਕਿ ਯਾਤਰੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਖਤਰੇ ਵਿੱਚ ਪਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਸਬੰਧੀ ਏਅਰਪੋਰਟ ਅਥਾਰਟੀ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ, ਹੁਣ ਦੇਖਣਾ ਇਹ ਹੈ ਕਿ ਏਅਰਪੋਰਟ ਅਥਾਰਟੀ ਇਸ ‘ਤੇ ਕੀ ਕਾਰਵਾਈ ਕਰਦੀ ਹੈ।

Exit mobile version