ਪੰਜਾਬ ਦੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਕੀਤੀ ਮੁਲਾਕਾਤ ਦੌਰਾਨ ਪੰਜਾਬ ਅਤੇ ਹਿਮਾਚਲ ਦੇ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਕੀਤੀ , ਚੰਨੀ ਨੇ ਸੁੱਖੂ ਨੂੰ ਪੰਜਾਬੀ ਭਾਸ਼ਾ ਨੂੰ ਹਿਮਾਚਲ ਪ੍ਰਦੇਸ਼ ਦੀ ਦੂਜੀ ਭਾਸ਼ਾ ਬਣਾਉਣ ਦੀ ਅਪੀਲ ਕੀਤੀ। ਕਿਉਂਕਿ ਹਿਮਾਚਲ ਪ੍ਰਦੇਸ਼ ਦੇ ਵੱਡੇ ਹਿੱਸੇ ਵਿੱਚ ਪੰਜਾਬੀ ਭਾਸ਼ਾ ਨੂੰ ਅਜੇ ਵੀ ਉਪ-ਬੋਲੀ ਮੰਨਿਆ ਜਾਂਦਾ ਹੈ। ਉਨ੍ਹਾਂ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਦੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਫੋਟੋ ਨਾਲ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ, ਕਾਂਗਰਸ ਦੇ ਸਾਂਸਦ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵਿਚਾਲੇ ਹੋਈ ਅਹਿਮ ਬੈਠਕ |

Related tags :
Comment here