ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਨੇਤਾਵਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਮੰਤਰੀਆਂ ਦੇ ਖਿਲਾਫ ਇੱਕ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਤੇ ਦਿੱਤੀ ਗਈ ਸੀ ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੱਲ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਮੰਤਰੀਆਂ ਨੂੰ ਤਨਖਾਈਆ ਘੋਸ਼ਿਤ ਕੀਤਾ ਗਿਆ ਸੀ ਲਗਾਈ ਗਈ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਆਪਣੇ ਮੰਤਰੀਆਂ ਸਹਿਤ ਪੇਸ਼ ਹੋਏ ਉੱਥੇ ਹੀ
ਪੰਜਾਬ ਵਿੱਚ ਹੋਈਆਂ ਬੇਅਦਬੀਆਂ ਦੇ ਮਾਮਲੇ ਦੇ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਸਾਬਕਾ ਮੰਤਰੀਆਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਤਨਖਾਈਆ ਘੋਸ਼ਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਸਾਬਕਾ ਮੰਤਰੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਏ ਜਿੱਥੇ ਉਹਨਾਂ ਦੇ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ਸ਼ਰਨਜੀਤ ਸਿੰਘ ਢਿੱਲੋ, ਗੁਲਜਾਰ ਸਿੰਘ ਰਣੀਕੇ, ਦਲਜੀਤ ਸਿੰਘ ਚੀਮਾ ਅਤੇ ਮਹੇਸ਼ ਇੰਦਰ ਗਰੇਵਾਲ ਮੌਜੂਦ ਰਹੇ ਉੱਥੇ ਹੀ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਸਨਮੁਖ ਹੋ ਅਰਦਾਸ ਵੀ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਣਕਾਰੀ ਦਿੰਦੇ ਹੋਏ ਆ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਸ਼ਰਨਜੀਤ ਸਿੰਘ ਢਿੱਲੋ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਅਤੇ ਗੁਲਜਾਰ ਸਿੰਘ ਰਣੀਕੇ ਵੱਲੋਂ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਗਿਆ ਹੈ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਕਿਹਾ ਗਿਆ ਹੈ ਕਿ 30 ਅਗਸਤ ਨੂੰ ਜੋ ਉਹਨਾਂ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ ਹੈ।ਅਤੇ ਅੱਜ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਹਨ ਅਤੇ ਹੱਥ ਜੋੜ ਕੇ ਆਪਣੀ ਖਿਮਾ ਯਾਚਨਾ ਕਰਦੇ ਹਨ
ਅਤੇ ਇਸ ਦੌਰਾਨ ਦਲਜੀਤ ਸਿੰਘ ਚੀਮਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹਨਾਂ ਨੇ ਬਾਕੀ ਤਤਕਾਲੀ ਮੰਤਰੀਆਂ ਦੇ ਨਾਲ ਆਪਣਾ ਸਪਸ਼ਟੀਕਰਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਜੋ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਉਹ ਟਿੱਪਣੀਆਂ ਉਹ ਆਪਣੇ ਤੱਕ ਹੀ ਰੱਖਣ ਕਿਉਂਕਿ ਉਹ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ ਹਨ