ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਸ੍ਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।ਇੱਥੇ ਇਹ ਦੱਸਣਾ ਬਣਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਸੀ।ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿੱਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਵਾਰ ਫੇਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਰਵਾਨਾ ਹੋ ਰਿਹਾ ਹੈ।ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਮੂਹ ਸਿੱਖ ਜਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਥੇ ਹੀ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੌ ਕਿਹਾ ਸਿੱਖ ਕੌਮ ਦੀ ਜਗਤ ਵਿੱਚ ਇੱਕ ਵੱਖਰੀ ਪਹਿਚਾਣ ਹੈ ਕਿਹਾ ਬਾਨੀ ਨਾਲ ਜੁੜੋ। ਤੇ ਸਿਮਰਨ ਕਰੋ। ਉੱਥੇ ਹੀ ਉਣਾ ਨੇ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਉਥੇ ਹੀ ਆਈਆਂ ਸੰਗਤਾਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਗੁਰੂ ਨਗਰੀ ਵਿੱਚ ਆਕੇ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਇਹ ਨਜ਼ਾਰਾ ਵੇਖਣ ਨੂੰ ਮਿਲਿਆ। ਕਿਹਾ ਅੱਜ ਜਲੋਹ ਸਾਹਿਬ ਵੀ ਸਜਾਏ ਗਏ। ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਦੇ ਮੌਕੇ ਨਗਰ ਕੀਰਤਨ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਵੀ ਗੁਰੂ ਘਰ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੇ ਗੁਰੂ ਘਰ ਹੀ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਉੱਥੇ ਹੀ ਅੱਜ ਉਹਨਾਂ ਦੇਸ਼ਾਂ ਵਿਦੇਸ਼ਾਂ ਚ ਵੱਜਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ l ਉਨ੍ਹਾ ਕਿਹਾ ਕਿ ਅੱਜ ਭਾਈ ਸਾਹਿਬ ਬਲਵਿੰਦਰ ਸਿੰਘ ਜਟਾਣਾ ਜਿਨਾਂ ਨੇ ਐਫਵਾਈਐੱਲ ਨੂੰ ਬੰਨ ਲਾਇਆ ਸੀ ਨਹੀਂ ਤਾਂ ਅੱਜ ਜਿਹੜਾ ਮਾਲਵਾ ਹੈ ਉਹ ਰੇਗਿਸਤਾਨ ਹੋ ਬਣ ਜਾਂਦਾ ਉਹਨਾਂ ਦਾ ਅੱਜ ਸ਼ਹੀਦੀ ਦਿਹਾੜਾ ਸੀ ਅਰਦਾਸ ਸੀ ਉਹਨਾਂ ਦੇ ਸ਼ਹੀਦੀ ਦਿਹਾੜਾ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਹਾਜਰੀ ਭਰਨ ਆਏ ਸੀ ਅੱਜ।
Comment here