ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਥਾਣਾ ਲੋਪੋਕੇ ਦੀ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਿਨਾਂ ਦੇ ਕੋਲੋਂ ਦੋ ਕਿਲੋ ਸੱਤ ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਉਹਨਾਂ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਇਸ ਮੌਕੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਉਹਨਾਂ ਕਿਹਾ ਕਿ ਥਾਣਾ ਲੋਪੋਕੇ ਦੀ ਪੁਲਿਸ ਨੇ ਮੁੱਖਬਰ ਦੀ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨਾਂ ਕੋਲੋਂ ਦੋ ਕਿਲੋ 7 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ। ਉਹਨਾਂ ਕਿਹਾ ਕਿ ਇਸ ਹੀਰੋਇਨ ਦੀ ਕੀਮਤ 10 ਕਰੋੜ ਦੇ ਕਰੀਬ ਹੈ। ਉਹਨਾਂ ਦੱਸਿਆ ਕਿ ਇਹਨਾਂ ਕੋਲੋਂ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਕਿੱਥੋਂ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਸਪਲਾਈ ਕਰਦੇ ਹਨ ਉਹਨਾਂ ਕਿਹਾ ਕਿ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸੰਬੰਧ ਹੈ ਤੇ ਪਾਕਿਸਤਾਨ ਤੋਂ ਹੀਰੋਇਨ ਦੀ ਸਪਲਾਈ ਮੰਗਵਾਉਂਦੇ ਸਨ। ਉਹਨਾਂ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾਏਗੀ ਕਿ ਇਹਨਾਂ ਨੇ ਗੈਰ ਕਾਨੂੰਨੀ ਢੰਗ ਦੇ ਨਾਲ ਕਿੰਨੀ ਜਾਇਦਾਤ ਬਣਾਈ ਹੈ ਜੇਕਰ ਗੈਰ ਕਾਨੂੰਨੀ ਢੰਗ ਨਾਲ ਜਾਇਦਾਦ ਬਣਾਈ ਦੀ ਗੱਲ ਸਾਹਮਣੇ ਆਉਂਦੀ ਹੈ ਤੇ ਉਸ ਨੂੰ ਵੀ ਸੀਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਾਡੀ ਪੁਲਿਸ ਟੀਮ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਜਲਦ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ 10 ਕਰੋੜ ਦੀ ਹੈਰਇਨ ਨਾਲ 3 ਤਸਕਰ ਕਾਬੂ |

Related tags :
Comment here