ਜਿੱਥੇ ਇੱਕ ਪਾਸੇ ਨੌਜਵਾਨ ਵਿਦੇਸ਼ ਜਾ ਕੇ ਆਪਣਾ ਭਵਿੱਖ ਸਵਾਰਦੇ ਹੋਏ ਨਜ਼ਰ ਆ ਰਹੇ ਹਨ ਉਥੇ ਹੀ ਕਈ ਨੌਜਵਾਨ ਵਿਦੇਸ਼ ਤੋਂ ਵਾਪਸ ਆ ਕੇ ਨਸ਼ੇ ਦੀ ਦਲਦਲ ਦੇ ਵਿੱਚ ਫਸ ਚੁੱਕੇ ਹਨ ਅਤੇ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਨੀ ਜਾਵੇ ਤਾਂ ਉਹਨਾਂ ਵੱਲੋਂ ਆਪਣੇ ਕਈ ਬਿਆਨਾਂ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਨੌਜਵਾਨ ਵਿਦੇਸ਼ਾਂ ਤੋਂ ਇੱਥੇ ਪਹੁੰਚਣਗੇ ਉਹਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ ਲੇਕਿਨ ਅੱਜ ਅੰਮ੍ਰਿਤਸਰ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਮਲੇਸ਼ੀਆ ਤੋਂ ਆਇਆ ਨੌਜਵਾਨ ਨੂੰ ਨਸ਼ੇ ਦੀ ਦਲਦਲ ਨੇ ਇੰਨਾ ਕੁ ਧਸ ਦਿੱਤਾ ਕਿ ਉਹ ਚੋਰੀ ਕਰਨ ਦੇ ਲਈ ਮਜਬੂਰ ਹੋ ਗਿਆ ਅਤੇ ਉਸ ਵੱਲੋਂ ਬੁਲਟ ਮੋਟਰਸਾਈਕਲ ਚੋਰੀ ਕਰ ਆਪਣੇ ਨਸ਼ੇ ਦੀ ਪੂਰਤੀ ਕੀਤੀ ਜਾਂਦੀ ਰਹੀ ਹੈ। ਇਹ ਜਾਣਕਾਰੀ ਅੰਮ੍ਰਿਤਸਰ ਦੇ ਨੌਰਥ ਦੇ ਏਸੀਪੀ ਮਨਿੰਦਰ ਪਾਲ ਸਿੰਘ ਵੱਲੋਂ ਦਿੱਤੀ ਗਈ ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਅਸੀਂ ਬੜੀ ਮੁਸਤੈਦੀ ਦੇ ਨਾਲ ਇਸ ਨੌਜਵਾਨ ਨੂੰ ਗਿਰਫਤਾਰ ਕੀਤਾ ਹੈ ਅਤੇ ਇਹ ਨੌਜਵਾਨ ਮਲੇਸ਼ੀਆ ਵਿੱਚ ਵਰਕ ਪਰਮਿਟ ਤੇ ਕੰਮ ਕਰਕੇ ਭਾਰਤ ਵਾਪਸ ਭਰਤਿਆ ਸੀ।
ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਵਿੱਚ ਰਹਿ ਕੇ ਕੰਮ ਕਰਨ ਲਈ ਪ੍ਰੇਰਿਤ ਕਰ ਰਹੇ ਹਨ ਉਥੇ ਹੀ ਵਿਦੇਸ਼ ਤੋਂ ਭਾਰਤ ਲਿਆਉਣ ਲਈ ਵੀ ਉਹਨਾਂ ਵੱਲੋਂ ਕਈ ਵਾਰ ਆਪਣੇ ਬਿਆਨ ਦਿੱਤੇ ਜਾਂਦੇ ਰਹੇ ਹਨ। ਲੇਕਿਨ ਅਸਲੀਅਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ ਅੰਮ੍ਰਿਤਸਰ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇੱਕ ਨੌਜਵਾਨ ਨੂੰ ਉਹਨਾਂ ਵੱਲੋਂ ਗ੍ਰਿਫਤਾਰ ਕੀਤਾ ਗਿਆ ਅਤੇ ਜਦੋਂ ਉਹਨਾਂ ਵੱਲੋਂ ਉਸਨੂੰ ਗਿਰਫਤਾਰ ਕੀਤਾ ਗਿਆ ਤਾਂ ਬੜੀ ਹੈਰਾਨੀ ਜਰਕ ਗੱਲ ਸਾਹਮਣੇ ਆਈ ਉਹਨਾਂ ਨੇ ਕਿਹਾ ਕਿ ਇਹ ਨੌਜਵਾਨ ਮਲੇਸ਼ੀਆ ਦੇ ਵਿੱਚ ਵਰਕ ਪਰਮਿਟ ਤੇ ਗਿਆ ਸੀ ਅਤੇ ਜਿੱਦਾਂ ਅਸੀਂ ਭਾਰਤ ਵਾਪਸ ਪਰਤਿਆ ਤਾਂ ਇਸ ਨੂੰ ਨਸ਼ੇ ਦੀ ਦਲਦਲ ਨੇ ਮੋਟਰਸਾਈਕਲ ਚੋਰੀ ਕਰਨ ਲਈ ਮਜਬੂਰ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਇਹ ਅੰਮ੍ਰਿਤਸਰ ਦੀਆਂ ਪਾਰਕਿੰਗਾਂ ਦੇ ਵਿੱਚ ਜਾ ਕੇ ਮੋਟਰਸਾਈਕਲ ਚੋਰੀ ਕਰਦਾ ਹੋਇਆ ਪਾਇਆ ਜਾਂਦਾ ਰਿਹਾ ਹੈ ਅਤੇ ਆਪਣੇ ਨਸ਼ੇ ਦੀ ਪੂਰਤੀ ਕਰਦਾ ਰਿਹਾ ਹੈ। ਉਹਤੇ ਹੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਕੋਲੋਂ ਇੱਕ ਬੁਲਟ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਔਰ ਇਹ ਸਾਨੂੰ ਆਸ ਹੈ ਕਿ ਇਸ ਤੋਂ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਬੁਲਟ ਮੋਟਰਸਾਈਕਲ ਇਸ ਦੇ ਘਰ ਖੜਾ ਸੀ ਅਤੇ ਜਦੋਂ ਇਸਕੋ ਸਖਤੀ ਦੇ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਸ ਵੱਲੋਂ ਇਹ ਬੁਲਟ ਮੋਟਰਸਾਈਕਲ ਦੀ ਸਚਾਈ ਸਾਹਮਣੇ ਲਿਆਂਦੀ ਗਈ