ਅੰਮ੍ਰਿਤਸਰ ਚੰਡੀਗੜ੍ਹ ਦੇ ਸੈਕਟਰ-10 ‘ਚ ਕੋਠੀ ‘ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਮੁਲਜ਼ਮਾਂ ਵਿੱਚੋਂ ਹੁਣ ਤੱਕ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਤੇ ਅੱਜ ਇੱਕ ਹੋਰ ਦੋਸ਼ੀ ਨੂੰ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਦਿੱਲੀ ਤੋਂ ਫੜ ਕੇ ਅੰਮ੍ਰਿਤਸਰ ਅਦਾਲਤ ਵਿੱਚ ਲੈ ਕੇ ਆਏ ਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੂੰ ਉਸਦਾ 20 ਸਤੰਬਰ ਤੱਕ ਦਾ ਰਿਮਾਂਡ ਹਾਸਿਲ ਹੋਇਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਬਲਾਸਟ ਮਾਮਲੇ ਦੇ ਵਿੱਚ ਹੁਣ ਤੱਕ ਅਸੀਂ ਚਾਰ ਦੋਸ਼ੀਆਂ ਨੂੰ ਕਾਬੂ ਕਰ ਚੁੱਕੇ ਹਾਂ ਤੇ ਇਸ ਦਾ ਨਾਂ ਵਿਸ਼ਾਲ ਮਸੀਹ ਹੈ ਤੇ ਇਸ ਦੀ ਉਮਰ 19 ਸਾਲ ਦੇ ਕਰੀਬ ਹੈ। ਉਹਨਾਂ ਕਿਹਾ ਕਿ ਅਦਾਲਤ ਵੱਲੋਂ ਸਾਨੂੰ 20 ਸਤੰਬਰ ਤੱਕ ਦਾ ਰਿਮਾਂਡ ਹਾਸਿਲ ਹੋਇਆ ਹੈ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਇਹ ਵੀ ਕਿਹਾ ਕਿ ਪਿਸਤੌਲਾਂ ਦੇ ਮਾਮਲੇ ਦੇ ਵਿੱਚ ਵੀ ਇਹਨਾਂ ਨੂੰ ਕਾਬੂ ਕੀਤਾ ਗਿਆ ਹੈ ਉਸ ਦੀ ਵੀ ਪੁੱਛਗਿੱਛ ਚੱਲ ਰਹੀ ਹੈ ਇਸ ਤੋਂ ਪਹਿਲਾਂ ਪੁਲਿਸ ਅਧਿਕਾਰੀ ਇਸ ਨੂੰ ਸਿਵਿਲ ਹਸਪਤਾਲ ਵਿੱਚ ਮੈਡੀਕਲ ਕਰਾਉਣ ਦੇ ਲਈ ਲੈ ਕੇ ਪੁੱਜੇ ਇਸਦਾ ਮੈਡੀਕਲ ਕਰਵਾਉਣ ਤੋਂ ਬਾਅਦ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਚੰਡੀਗੜ੍ਹ ਬਲਾਸਟ ਮਾਮਲਾ ਵਿੱਚ ਇੱਕ ਹੋਰ ਆਰੋਪੀ ਵਿਸ਼ਾਲ ਮਸੀਹ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼
September 16, 20240
Related Articles
September 30, 20220
ਲੁਧਿਆਣਾ ਨਰਸ ਖੁਦਕੁਸ਼ੀ ਮਾਮਲੇ ‘ਚ ਪਿਤਾ ਨੇ ਕੀਤਾ ਵੱਡਾ ਖੁਲਾਸਾ, 3 ਲੋਕਾਂ ਖਿਲਾਫ FIR ਦਰਜ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨਿਊ ਪ੍ਰੇਮ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਨਰਸ ਮਨਦੀਪ ਨੇ ਵੀਰਵਾਰ ਤੜਕੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ 3 ਲੋਕਾਂ ਖਿਲਾਫ ਕਤਲ ਦਾ ਮਾਮਲਾ
Read More
January 23, 20220
ਜੌਰਡਨ ਸੰਧੂ ਦੀ ਰਿਸ਼ੈਪਸ਼ਨ ਪਾਰਟੀ ‘ਚ ਸਤਿੰਦਰ ਸਰਤਾਜ ਨੇ ਲਾਇਆ ਅਖਾੜਾ, ਪੰਜਾਬੀ ਕਲਾਕਾਰਾਂ ਨੇ ਪਾਏ ਭੰਗੜੇ
ਪਾਲੀਵੁੱਡ ਦੇ ਕਾਕੇ ਜੌਰਡਨ ਸੰਧੂ ਦਾ ਹਾਲ ਹੀ ਵਿੱਚ ਜਸਪ੍ਰੀਤ ਕੌਰ ਨਾਲ ਵਿਆਹ ਹੋਇਆ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿੱਚ ਹੈ। ਉਨ੍ਹਾਂ ਨੇ 21 ਜਨਵਰੀ ਨੂੰ ਗੁਰਦੁਆਰਾ ਸਾਹਿਬ ‘ਚ ਜਸਪ੍ਰੀਤ ਕੌਰ ਦੇ ਨਾਲ ਲਾਵਾਂ ਲ
Read More
September 4, 20210
ਕਾਬੁਲ ‘ਚ ਹਿੰਸਕ ਹੋਇਆ ਮਹਿਲਾਵਾਂ ਦਾ ਵਿਰੋਧ ਪ੍ਰਦਰਸ਼ਨ, ਤਾਲਿਬਾਨ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਮੀਡੀਆ ਰਿਪੋਰਟਸ ਦੇ ਅਨੁਸਾਰ, ਕਾਬੁਲ ਵਿੱਚ ਔਰਤਾਂ ਦਾ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਹਿੰਸਾ ਤਾਲਿਬਾਨ ਦੇ ਉਨ੍ਹਾਂ ਦੇ ਰਸਤੇ ਆਉਣ ਤੋਂ ਬਾਅਦ ਹੋਈ ਹੈ।
violent womens protest in kabul
ਤਾਲਿ
Read More
Comment here