ਅਮ੍ਰਿਤਸਰ ਅੱਜ ਤੜਕਸਾਰ ਫੋਕਲ ਪੁਆਇੰਟ ਵਿੱਖੇ ਇੱਕ ਕੱਪੜੇ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਦਮਕਲ ਵਿਭਾਗ ਦੇ ਵੱਲੋਂ ਲਗਾਤਾਰ ਅੱਗ ਨੂੰ ਬੱਜਾਉਣ ਦੀ ਕੋਸ਼ਿਸ਼ ਜਾਰੀ, ਫਾਇਰ ਅਧਿਕਾਰੀ ਨੇ ਕਿਹਾ ਕਿ ਉਹਨਾਂ ਨੂੰ ਸਵੇਰੇ ਤੜਕੇ ਸੁਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਵਿੱਖੇ ਇੱਕ ਕੱਪੜੇ ਦੇ ਫੈਕਟਰੀ ਨੂੰ ਅੱਗ ਲੱਗੀ ਹੈ, ਇਸ ਤੋਂ ਬਾਅਦ ਉਹ ਮੌਕੇ ਤੇ ਪਹੁੰਚ ਕੇ ਉਹਨਾਂ ਵੱਲੋਂ ਲਗਾਤਾਰ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।, ਉਹਨਾਂ ਨੇ ਕਿਹਾ ਕਿ ਹੁਣ ਤੱਕ 25 ਤੋਂ 30 ਪਾਣੀ ਦੀਆਂ ਗੱਡੀਆਂ ਲੱਗ ਚੁੱਕੀਆਂ, ਉਹਨਾਂ ਨੇ ਕਿਹਾ ਕਿ ਫੈਕਟਰੀ ਅੰਦਰ ਪਿਆ ਸਾਰਾ ਸਮਾਨ ਸੜ ਕੇ ਹੋਇਆ ਖਰਾਬ, ਪਰ ਜਾਨੀ ਨੁਕਸਾਨ ਤੋਂ ਬਚਾ ਰਿਹਾ, ਉਹਨਾਂ ਨੇ ਕਿਹਾ ਕਿ ਲਗਾਤਾਰ ਉਹਨਾਂ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਅੱਗ ਤੇ ਕਾਬੂ ਪਾਇਆ ਜਾ ਸਕੇ ਉਥੇ ਉਹਨਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਸਾਡੇ ਸਾਰੇ ਆਲਾ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।।
ਤੜਕਸਾਰ ਕੱਪੜੇ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ |

Related tags :
Comment here