ਸ਼ੌਂਕ ਦਾ ਕੋਈ ਮੁੱਲ ਨਹੀਂ ਆਪਣੇ ਪਿਤਾ ਸੁਖਵੰਤ ਸਿੰਘ ਜੋ ਕਿ ਹਾਕੀ ਦੇ ਹਰਿਆਣਾ ਸਟੇਟ ਖਿਡਾਰੀ ਹਨ ਉਹਨਾਂ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਅਮਰਪ੍ਰੀਤ ਸਿੰਘ ਨਾਮਕ ਨੌਜਵਾਨ ਅੰਬਾਲਾ ਤੋਂ ਰੋਜ਼ਾਨਾ ਵੀ ਕਿਲੋਮੀਟਰ ਦੌੜਨ ਤੋਂ ਬਾਅਦ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚਿਆ ਅਤੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਪ੍ਰੀਤ ਨੇ ਦੱਸਿਆ ਕਿ ਉਸਦਾ ਇਹ ਸ਼ੌਂਕ 2015 ਤੋਂ ਸ਼ੁਰੂ ਹੋਇਆ ਸੀ ਅਤੇ ਪਿਤਾ ਦੀ ਮੌਤ ਤੋਂ ਬਾਅਦ ਘਰ ਦਾ ਗੁਜ਼ਾਰਾ ਦਾਦਾ ਜਿਹਦੀ ਬਿਜਲੀ ਬੋਰਡ ਦੀ ਪੈਨਸ਼ਨ ਤੋਂ ਹੁੰਦਾ ਸੀ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ ਇਹ ਦੌੜਨ ਸਤੰਬਰ ਨੂੰ ਆਪਣੇ ਪਿੰਡ ਤੋਂ ਸ਼ੁਰੂ ਕੀਤੀ ਸੀ ਜਿਸ ਵਿੱਚ ਉਹ ਰੋਜ਼ਾਨਾ 20 ਕਿਲੋਮੀਟਰ ਦੌੜ ਲਗਾਉਂਦਾ ਸੀ ਅਤੇ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਦੌੜ ਖਤਮ ਕੀਤੀ ਹੈ ਅਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿੱਤਾ ਹੈ। ਉਸਨੇ ਦੱਸਿਆ ਕਿ 20 ਕਿਲੋਮੀਟਰ ਦੀ ਦੌੜ ਲਈ ਕਰੀਬ ਡੇਢ ਤੋਂ ਦੋ ਘੰਟੇ ਦਾ ਸਮਾਂ ਲੱਗਦਾ ਸੀ। ਜਦ ਉਸਨੂੰ ਪੁੱਛਿਆ ਗਿਆ ਕਿ ਇਹ ਦੌੜ ਕਿਉਂ ਲਗਾ ਰਹੇ ਹਨ ਤਾਂ ਉਸਨੇ ਦੱਸਿਆ ਕਿ ਉਹ ਆਪਣੇ ਧਰਮ ਨੂੰ ਪ੍ਰਫੁੱਲਿਤ ਕਰਨਾ ਚਾਹੁੰਦੇ ਹਨ ਅਤੇ ਜਨਤਾ ਨੂੰ ਦੱਸਣਾ ਚਾਹੁੰਦੇ ਹਨ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਉਹਨਾਂ ਨੇ ਦੱਸਿਆ ਕਿ ਉਹ ਹਰਿਆਣਾ ਸਟੇਟ ਛੇ ਮੈਡਲ ਐਥਲੈਟਿਕਸ ਚ ਜਿੱਤ ਚੁੱਕੇ ਹਨ ਪਰ ਸਰਕਾਰ ਨੇ ਉਹਨਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਿਸ ਕਰਕੇ ਉਹ ਆਪਣਾ ਇਹ ਹੁਨਰ ਲੋਕਾਂ ਦੀ ਕਚਹਿਰੀ ਵਿੱਚ ਖੁਦ ਲੈ ਕੇ ਜਾ ਰਹੇ ਹਨ ਅਤੇ ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਕ ਖਿਡਾਰੀ ਹੈ ਅਤੇ ਉਹ ਆਪਣੇ ਖੇਡ ਦੇ ਜ਼ਰੀਏ ਆਪਣੀ ਸਿੱਖ ਕੌਮ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਦੁਨੀਆਂ ਨੂੰ ਦੱਸ ਰਿਹਾ ਕਿ ਸਿੱਖ ਕੌਮ ਦੀਆਂ ਦੁਨੀਆਂ ਵਿੱਚ ਕੀ ਕੁਰਬਾਨੀਆਂ ਹਨ ਅਤੇ ਇਸ ਸਾਰੇ ਸਫਰ ਦੌਰਾਨ ਉਸਦਾ ਇੱਕ ਦੋਸਤ ਮੋਟਰਸਾਈਕਲ ਤੇ ਉਸ ਦੀ ਵੀਡੀਓ ਵੀ ਬਣਾਉਂਦਾ ਰਿਹਾ
ਅੰਬਾਲਾ ਤੋਂ ਨੌਜਵਾਨ ਰੋਜ਼ਾਨਾ 20 ਕਿਲੋਮੀਟਰ ਦੌੜ ਕੇ ਪਹੁੰਚਿਆ ਸੱਚਖੰਡ ਸ਼੍ਰੀ ਦਰਬਾਰ ਸਾਹਿਬ
September 28, 20240
Related Articles
November 4, 20240
ਪਿੰਡ ਇੰਦਰਪੁਰਾ ਵਿਖੇ ਖੇਤਾਂ ਚ ਸਟੋਰ ਕੀਤੀ ਗਈ ਪਰਾਲੀ ਨੂੰ ਅਚਾਨਕ ਲੱਗੀ ਅੱਗ|
ਪਟਿਆਲਾ ਦੇ ਨੇੜੇ ਪਿੰਡ ਇੰਦਰਪੁਰਾ ਵਿਖੇ ਖੇਤਾਂ ਚ ਸਟੋਰ ਕੀਤੀ ਗਈ ਪਰਾਲੀ ਨੂੰ ਅਚਾਨਕ ਲੱਗੀ ਅੱਗ ਗਈ ਤਸਵੀਰਾਂ ਚ ਦੇਖ ਸਕਦੇ ਹੋ ਕੇ ਪਰਾਲੀ ਨੂੰ ਅੱਗ ਲੱਗਣ ਤੇ ਅੱਗ ਦੇ ਭਾਂਬੜ ਮੱਚ ਰਹੇ ਹਨ ਜਿਥੇ ਤੱਕ ਨਿਗਾਹ ਜਾਂਦੀ ਹੈ ਉਥੇ ਤੱਕ ਅੱਗ ਹੀ ਅੱਗ ਨਜਰ
Read More
February 2, 20220
ਯੂਪੀ ਤੋਂ TMC ਲੜੇਗੀ 2024 ਚੋਣਾਂ, BJP ਨੂੰ ਹਰਾਉਣ ਲਈ ਖੇਤਰੀ ਪਾਰਟੀਆਂ ਹੋਣਗੀਆਂ ਇੱਕਜੁਟ: ਮਮਤਾ ਬੈਨਰਜੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਉੱਤਰ ਪ੍ਰਦੇਸ਼ ਤੋਂ 2024 ਦੀਆਂ ਲੋਕ ਸਭਾ ਚੋਣਾਂ ਲੜੇਗੀ। ਮਮਤਾ ਬੈਨਰਜੀ ਨੇ ਕਿਹਾ, “ਅਸੀਂ ਯੂਪੀ ਤੋਂ 2024 ਦੀਆਂ ਲੋਕ ਸਭਾ ਚੋਣਾਂ ਲ
Read More
February 9, 20240
सुखबीर और हरसिमरत बादल के साथ सीएम भगवंत मान ने ग्रेट घल्लूघारा के शहीदों को श्रद्धांजलि दी।
शिरोमणि अकाली दल के अध्यक्ष के साथ पंजाब के मुख्यमंत्री भगवंत मान। सुखबीर सिंह बादल और उनकी पत्नी हरसिमरत कौर बादल ने बड़े घलूघारा के शहीदों को नमन किया.
मुख्यमंत्री मान ने एक ट्वीट में कहा- अब्दाली
Read More
Comment here