ਸ਼ੌਂਕ ਦਾ ਕੋਈ ਮੁੱਲ ਨਹੀਂ ਆਪਣੇ ਪਿਤਾ ਸੁਖਵੰਤ ਸਿੰਘ ਜੋ ਕਿ ਹਾਕੀ ਦੇ ਹਰਿਆਣਾ ਸਟੇਟ ਖਿਡਾਰੀ ਹਨ ਉਹਨਾਂ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਅਮਰਪ੍ਰੀਤ ਸਿੰਘ ਨਾਮਕ ਨੌਜਵਾਨ ਅੰਬਾਲਾ ਤੋਂ ਰੋਜ਼ਾਨਾ ਵੀ ਕਿਲੋਮੀਟਰ ਦੌੜਨ ਤੋਂ ਬਾਅਦ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚਿਆ ਅਤੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਪ੍ਰੀਤ ਨੇ ਦੱਸਿਆ ਕਿ ਉਸਦਾ ਇਹ ਸ਼ੌਂਕ 2015 ਤੋਂ ਸ਼ੁਰੂ ਹੋਇਆ ਸੀ ਅਤੇ ਪਿਤਾ ਦੀ ਮੌਤ ਤੋਂ ਬਾਅਦ ਘਰ ਦਾ ਗੁਜ਼ਾਰਾ ਦਾਦਾ ਜਿਹਦੀ ਬਿਜਲੀ ਬੋਰਡ ਦੀ ਪੈਨਸ਼ਨ ਤੋਂ ਹੁੰਦਾ ਸੀ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ ਇਹ ਦੌੜਨ ਸਤੰਬਰ ਨੂੰ ਆਪਣੇ ਪਿੰਡ ਤੋਂ ਸ਼ੁਰੂ ਕੀਤੀ ਸੀ ਜਿਸ ਵਿੱਚ ਉਹ ਰੋਜ਼ਾਨਾ 20 ਕਿਲੋਮੀਟਰ ਦੌੜ ਲਗਾਉਂਦਾ ਸੀ ਅਤੇ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਦੌੜ ਖਤਮ ਕੀਤੀ ਹੈ ਅਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿੱਤਾ ਹੈ। ਉਸਨੇ ਦੱਸਿਆ ਕਿ 20 ਕਿਲੋਮੀਟਰ ਦੀ ਦੌੜ ਲਈ ਕਰੀਬ ਡੇਢ ਤੋਂ ਦੋ ਘੰਟੇ ਦਾ ਸਮਾਂ ਲੱਗਦਾ ਸੀ। ਜਦ ਉਸਨੂੰ ਪੁੱਛਿਆ ਗਿਆ ਕਿ ਇਹ ਦੌੜ ਕਿਉਂ ਲਗਾ ਰਹੇ ਹਨ ਤਾਂ ਉਸਨੇ ਦੱਸਿਆ ਕਿ ਉਹ ਆਪਣੇ ਧਰਮ ਨੂੰ ਪ੍ਰਫੁੱਲਿਤ ਕਰਨਾ ਚਾਹੁੰਦੇ ਹਨ ਅਤੇ ਜਨਤਾ ਨੂੰ ਦੱਸਣਾ ਚਾਹੁੰਦੇ ਹਨ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਉਹਨਾਂ ਨੇ ਦੱਸਿਆ ਕਿ ਉਹ ਹਰਿਆਣਾ ਸਟੇਟ ਛੇ ਮੈਡਲ ਐਥਲੈਟਿਕਸ ਚ ਜਿੱਤ ਚੁੱਕੇ ਹਨ ਪਰ ਸਰਕਾਰ ਨੇ ਉਹਨਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਿਸ ਕਰਕੇ ਉਹ ਆਪਣਾ ਇਹ ਹੁਨਰ ਲੋਕਾਂ ਦੀ ਕਚਹਿਰੀ ਵਿੱਚ ਖੁਦ ਲੈ ਕੇ ਜਾ ਰਹੇ ਹਨ ਅਤੇ ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਕ ਖਿਡਾਰੀ ਹੈ ਅਤੇ ਉਹ ਆਪਣੇ ਖੇਡ ਦੇ ਜ਼ਰੀਏ ਆਪਣੀ ਸਿੱਖ ਕੌਮ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਦੁਨੀਆਂ ਨੂੰ ਦੱਸ ਰਿਹਾ ਕਿ ਸਿੱਖ ਕੌਮ ਦੀਆਂ ਦੁਨੀਆਂ ਵਿੱਚ ਕੀ ਕੁਰਬਾਨੀਆਂ ਹਨ ਅਤੇ ਇਸ ਸਾਰੇ ਸਫਰ ਦੌਰਾਨ ਉਸਦਾ ਇੱਕ ਦੋਸਤ ਮੋਟਰਸਾਈਕਲ ਤੇ ਉਸ ਦੀ ਵੀਡੀਓ ਵੀ ਬਣਾਉਂਦਾ ਰਿਹਾ
ਅੰਬਾਲਾ ਤੋਂ ਨੌਜਵਾਨ ਰੋਜ਼ਾਨਾ 20 ਕਿਲੋਮੀਟਰ ਦੌੜ ਕੇ ਪਹੁੰਚਿਆ ਸੱਚਖੰਡ ਸ਼੍ਰੀ ਦਰਬਾਰ ਸਾਹਿਬ
September 28, 20240
Related Articles
August 19, 20220
ਅੰਮ੍ਰਿਤਸਰ ‘ਚ 2 ਨੌਜਵਾਨਾਂ ਨੇ ਪੈਟਰੋਲ ਪਾ ਕੇ ਖੜੀ ਕਾਰ ਨੂੰ ਲਗਾਈ ਅੱਗ, ਘਟਨਾ ਸੀਸੀਟੀਵੀ ‘ਚ ਹੋਈ ਕੈਦ
ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੀ ਇੱਕ ਗਲੀ ਵਿੱਚ ਖੜ੍ਹੀ ਇੱਕ ਕਾਰ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਅੱਗ ਲਾ ਦਿੱਤੀ ਗਈ। ਘਟਨਾ ਵੀਰਵਾਰ ਤੜਕੇ 4 ਵਜੇ ਦੇ ਕਰੀਬ ਵਾਪਰੀ ਪਰ ਇਹ ਹਰਕਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਕਾਰ ਦੇ
Read More
July 13, 20240
ਹਾ/ਏ ਮੈਂ ਕਿੰਨੇ ਚਾਵਾਂ ਨਾਲ਼ ਭੇਜਿਆ ਸੀ ਧੀਏ !ਨਹੀਂ ਝੱਲ ਹੁੰਦੀ ਰੋਂਦੀ ਮਾਂ 23 ਸਾਲਾ ਕੁੜੀ ਨੂੰ ਕੈਨੇਡਾ ‘ਚ ਪਿਆ ਦਿਲ ਦਾ ਦੌਰਾ, ਹੋ ਗਈ ਮੌ??ਤ
ਰਾਏਕੋਟ ਦੇ ਪਿੰਡ ਲੋਹਟਬੱਦੀ ਦੀ 23 ਸਾਲਾ ਲੜਕੀ ਦੀ ਬਰੈਂਮਟਨ(ਕਨੇਡਾ) ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਨਵੀਰ ਕੌਰ(23) ਪੁੱਤਰੀ ਰਣਜੀਤ ਸਿੰਘ ਵਾਸੀ ਲੋਟਪਿਛਲੇ ਸਾਲ ਅਗਸਤ
Read More
March 25, 20220
ਪੰਜਾਬ ਪੁਲਿਸ ਦੇ 5 IPS ਤੇ 6 PPS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ
ਪੰਜਾਬ ਵਿੱਚ ਦੇਰ ਸ਼ਾਮ ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਵਿੱਚ 5 IPS ਤੇ 6 PPS ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
11 punjab police officers
ਦ
Read More
Comment here