ਪੰਜਾਬ ਭਰ ਦੀਆਂ ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ 1 ਅਕਤੂਬਰ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ। ਬੀਤੇ ਦਿਨੀਂ ਪੰਜਾਬ ਆੜ੍ਹਤੀਆਂ ਐਸੋਸੀਏਸ਼ਨ ਦੇ ਮੰਤਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਹ ਜਾਣਕਾਰੀ ਸੁਲਤਾਨਪੁਰ ਲੋਧੀ ਵਿੱਚ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਦਿੱਤੀ। ਦਰਅਸਲ ਜੇਕਰ ਕੇਂਦਰ ਸਰਕਾਰ ਨੇ ਆੜ੍ਹਤੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਭਰ ਦੇ ਆੜ੍ਹਤੀਆਂ ਨੇ 1 ਅਕਤੂਬਰ ਤੋਂ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਸੀ।
ਆੜ੍ਹਤੀਆਂ ਦੀ ਮੁੱਖ ਮੰਗ ਹੈ ਕਿ ਸਾਰੀਆਂ ਫਸਲਾਂ ਦੀ ਆੜ੍ਹਤ ‘ਚ 2.5 ਫ਼ੀਸਦ ਦਾ ਵਾਧਾ ਕੀਤਾ ਜਾਵੇ, ਜ਼ਿਲ੍ਹਾ ਮੋਗਾ ਦੇ ਆੜ੍ਹਤੀਆਂ ਨੂੰ ਜਿਨ੍ਹਾਂ ਨੂੰ ਅਜੇ ਤਕ ਅੱਧੀ ਵੀ ਆੜ੍ਹਤ ਨਹੀਂ ਮਿਲੀ ਹੈ ਉਹ ਤੁਰੰਤ ਦਿੱਤੀ ਜਾਵੇ ਤੇ ਨਰਮੇ ਦੀ ਫਸਲ ‘ਤੇ ਵੀ ਆੜ੍ਹਤ 2.5 ਫੀਸਦ ਵਧਾਈ ਜਾਵੇ।
ਕੇਂਦਰ ਸਰਕਾਰ ਵੱਲੋਂ ਤਿੰਨ ਸਾਲਾਂ ਪਹਿਲਾਂ ਉਨ੍ਹਾਂ ਦੀ ਆੜ੍ਹਤ ਦਾ ਕਮਿਸ਼ਨ 46 ਰੁਪਏ ਪ੍ਰਤੀ ਕੁਇੰਟਲ ਫਰੀਜ ਕਰ ਦਿੱਤਾ ਸੀ, ਜਦਕਿ ਉਨ੍ਹਾਂ ਦੀ ਮੰਗ ਹੈ ਕਿ ਆੜ੍ਹਤ 2.5 ਫੀਸਦੀ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੀ ਜਾਵੇ, ਇਸ ਦੇ ਨਾਲ ਹੀ ਲੇਬਰ ਦੀ ਕੱਟੀ ਈ.ਪੀ.ਐੱਫ. ਤੇ ਐੱਫ.ਸੀ.ਆਈ. ਵੱਲੋਂ ਕੁਝ ਕਿਸਾਨਾਂ ਦੇ ਦੱਬੇ ਪੈਸੇ ਵਾਪਸ ਕਰਨ ਦੀ ਮੰਗ ਹੈ।
ਇਸ ਸਬੰਧੀ ਕੇਂਦਰੀ ਫੂਡ ਸਪਲਾਈ ਮੰਤਰੀ ਨਾਲ 20 ਸਤੰਬਰ ਨੂੰ ਬੈਠਕ ਸੀ। ਕੇਂਦਰੀ ਮੰਤਰੀ ਵੱਲੋਂ ਰਿਪੋਰਟ ਮੰਗਵਾ ਕੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜੇਕਰ ਕੇਂਦਰ ਸਰਕਾਰ ਨੇ ਮਸਲਾ ਹੱਲ ਨਾ ਕੀਤਾ ਤਾਂ 1 ਅਕਤੂਬਰ ਤੋਂ ਆੜ੍ਹਤੀ ਪੰਜਾਬ ਭਰ ਦੀਆਂ ਮੰਡੀਆਂ ’ਚ ਹੜਤਾਲ ਕਰਨ ਲਈ ਮਜ਼ਬੂਰ ਹੋਣਗੇ। ਬੈਠਕ ਮਗਰੋਂ ਗੱਲਬਾਤ ਕਰਦਿਆਂ ਵਿਜੇ ਕਾਲੜਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਇਲਾਕੇ ਦੇ ਸਮੂਹ ਆੜਤੀਆਂ ਨੇ ਇੱਕ ਸੁਰ ਵਿੱਚ ਹੜਤਾਲ ਸ਼ਮੂਲੀਅਤ ਕਰਨ ਦੀ ਗੱਲ ਆਖੀ ਹੈ ਤੇ ਉਹਨਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ।
Comment here