ਅੱਜ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਟਾ,ਦਾਲ,ਚਾਵਲ, ਦਾਲਾ,ਖੰਡ-ਪੱਤੀ ਅਤੇ ਹੋਰ ਘਰੇਲੂ ਵਰਤੋ ਵਾਲਾ ਸਮਾਨ ਆਦਿ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹੱਥੀ ਰਾਸ਼ਨ ਵੰਡਣ ਦੀ ਸੇਵਾ ਕੀਤੀ ਅਤੇ ਲੋੜਵੰਦਾਂ ਦੀ ਸੇਵਾ ਕਰਕੇ ਖੁਸ਼ੀ ਮਹਿਸੂਸ ਕੀਤੀ।ਸਕੂਲ ਦੇ ਚੇਅਰਮੈਨ ਭਾਈ ਅਮਨਦੀਪ ਸਿੰਘ ਨੇ ਕਿਹਾ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾਂ ਅਤੇ ਆਪਣੀ ਉਸਾਰੂ ਸੋਚ ਨੂੰ ਲੋਕ ਭਲਾਈ ਦੇ ਕਾਰਜਾਂ ਵਿੱਚ ਲਗਾ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਾਨੁਖਤਾ ਦੀ ਸੇਵਾ ਹੈ।ਅਜੋਕੇ ਸਮੇਂ ਵਿੱਚ ਸਾਨੂੰ ਖੁਦ ਨੂੰ ਆਪਣੇ ਆਲੇ ਦੁਆਲੇ ਲੋੜਵੰਦ ਪਰਿਵਾਰਾਂ ਦਾ ਸਾਥ ਅਤੇ ਸਹਾਰਾ ਬਣਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਆਰਤੀ ਸੂਦ ਨੇ ਕਿਹਾ ਅੱਜ ਦਾ ਇਹ ਪ੍ਰੋਗਰਾਮ ਬੱਚਿਆਂ ਨੂੰ ਸਮਾਜਿਕ ਕੰਮ ਕਰਨ ਲਈ ਉਤਸ਼ਾਹਿਤ ਕਰਨਾ ਸੀ। ਅਜਿਹੇ ਸਮਾਗਮਾਂ ਨਾਲ ਬੱਚਿਆਂ ਅੰਦਰ ਸੇਵਾ ਭਾਵਨਾ ਕਰਨ ਦੀ ਇੱਛਾ ਜਾਗੇਗੀ। ਇਸ ਮੌਕੇ ਸਕੂਲ ਦਾ ਸਟਾਫ਼ ਮੌਜੂਦ ਸੀ।