ਪੰਜਾਬ ਦੇ ਕਪੂਰਥਲਾ ਜ਼ਿਲੇ ਦੇ ਫਗਵਾੜਾ ਸ਼ਹਿਰ ਦੇ ਅਧੀਨ ਪੈਂਦੇ ਪਿੰਡ ਭਬਿਆਣਾ ਵਿਖੇ ਦੇਰ ਰਾਤ ਮੋਟਰਸਾਈਕਲ ਸਵਾਰ ਨਕਾਬਪੋਸ਼ ਹਥਿਆਰਬੰਦ ਹਮਲਾਵਰ ਆਏ ਅਤੇ ਪਿੰਡ ਦੇ ਇਕ ਧਾਰਮਿਕ ਸਥਾਨ ਦੇ ਨੇੜੇ ਬੈਠੇ ਬੇਕਸੂਰ ਪਿੰਡ ਵਾਸੀਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਗੋਲੀਆਂ ਲੱਗਣ ਨਾਲ ਤਿੰਨ ਪਿੰਡ ਵਾਸੀ ਜ਼ਖਮੀ ਹੋ ਗਏ ਹਨ। ਜਦਕਿ ਇੱਕ ਹੋਰ ਪਿੰਡ ਵਾਸੀ ਨੂੰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਫਿਲਮੀ ਅੰਦਾਜ਼ ‘ਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਹਮਲਾਵਰ ਆਪਣੇ ਮੋਟਰਸਾਈਕਲ ‘ਤੇ ਮੌਕੇ ਤੋਂ ਫਰਾਰ ਹੋ ਗਏ।
ਵੀਓ – ਇਸ ਘਟਨਾ ‘ਚ 4 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੋਕਾਂ ਵੱਲੋਂ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਜ਼ਖਮੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ। ਮੌਕੇ ‘ਤੇ ਮੌਜੂਦ ਕੁਝ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਪੰਚਾਇਤੀ ਚੋਣਾਂ ਨੂੰ ਲੈ ਕੇ ਆਪਸ ‘ਚ ਚਰਚਾ ਕਰ ਰਹੇ ਸਨ ਕਿ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਦੇਖਦੇ ਹੀ ਦੇਖਦੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਤਿੰਨ ਵਿਅਕਤੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ, ਜਦਕਿ ਇੱਕ ਹੋਰ ਵਿਅਕਤੀ ਨੂੰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ। ਜ਼ਖਮੀਆਂ ਦੀ ਪਛਾਣ ਬਿੱਟੂ ਪੁੱਤਰ ਬਲਵੀਰ ਚੰਦ, ਜਸ਼ਨ ਪ੍ਰੀਤ ਪੁੱਤਰ ਮਨਜੀਤ ਸਿੰਘ ਅਤੇ ਸੁਰਿੰਦਰ ਪਾਲ ਪੁੱਤਰ ਮਹਿੰਦਰ ਰਾਮ ਵਾਸੀ ਪਿੰਡ ਭਬਿਆਣਾ ਵਜੋਂ ਹੋਈ ਹੈ। ਜਦੋਂਕਿ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਹੋਏ ਵਿਅਕਤੀ ਦੀ ਪਛਾਣ ਬੂਟਾਰਾਮ ਪੁੱਤਰ ਗਿੰਦੀ ਰਾਮ ਵਾਸੀ ਪਿੰਡ ਭਬਿਆਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ ਹੈ। ਜਿੱਥੇ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਬਿੱਟੂ ਅਤੇ ਜਨਪ੍ਰੀਤ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਸਰਕਾਰੀ ਡਾਕਟਰਾਂ ਨੇ ਅਗਲੇ ਇਲਾਜ ਲਈ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ ਹੈ।


Comment here