Site icon SMZ NEWS

“ਆਪ” ਦੇ ਧੜੇ ਵੱਲੋਂ ਚੋਣਾਂ ਦਾ ਕੀਤਾ ਬਾਈਕਾਟ ਪਿੰਡ ਵਾਸੀਆਂ ਨੇ ਦੁਬਾਰਾ ਕਰਾਉਣ ਦੀ ਕੀਤੀ ਮੰਗ

ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਦਸ਼ਮੇਸ਼ ਨਗਰ ਵਿਖੇ ਦੂਸਰੇ ਪਿੰਡ ਦੀਆਂ ਵੋਟਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ ‘ਆਪ’ ਦੇ ਧੜੇ ਵੱਲੋਂ ਚੋਣਾਂ ਦਾ ਬਾਈਕਾਟ ਕੀਤਾ ਗਿਆ। ਇਸ ਸਬੰਧੀ ਪਿੰਡ ਦੇ ਜੰਗ ਸਿੰਘ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਕਿ ਪਿੰਡ ਦਸ਼ਮੇਸ਼ ਨਗਰ ਵਿਖੇ 250 ਦੇ ਕਰੀਬ ਵੋਟਾਂ ਹਨ। ਜਦੋਂ ਕਿ 67 ਵੋਟਾਂ ਦੂਸਰੇ ਪਿੰਡ ਮੰਜ ਦੀਆਂ ਇਸ ਪਿੰਡ ਵਿੱਚ ਭਗਤਾਈਆਂ ਜਾ ਰਹੀਆਂ ਹਨ। ਜਿਸ ਦਾ ਅਸੀਂ ਵਿਰੋਧ ਕਰਦੇ ਹਾਂ।ਉਨਾਂ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪੰਚਾਇਤੀ ਚੋਣਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਚੋਣਾਂ ਦੁਬਾਰਾ ਕਰਵਾਉਣ ਦੀ ਮੰਗ ਕੀਤੀ।

Exit mobile version