ਅੰਮ੍ਰਿਤਸਰ ਥਾਣਾ ਗੇਟ ਹਕੀਮਾਂ ਦੇ ਅਧੀਨ ਆਉਂਦੇ ਇਲਾਕਾ ਨਾਇਆ ਵਾਲ਼ਾ ਮੌੜ ਦੇ ਸਾਹਮਣੇ ਬੀ ਬਲਾਕ ਦੇ ਖ਼ਾਲੀ ਪਲਾਟ ਦੇ ਵਿੱਚ ਅੱਜ ਦਿਨ ਦਿਹਾੜੇ ਇੱਕ ਔਰਤ ਦੀ ਸੜੀ ਹੋਈ ਲਾਸ਼ ਮਿਲਣ ਤੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਸ ਮੌਕੇ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਜਾਂਚ ਕੀਤੀ ਗਈ ਸ਼ੁਰੂ ਉੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਜਸਪਾਲ ਸਿੰਘ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਨਾਇਆ ਵਾਲੇ ਮੋੜ ਦੇ ਸਾਹਮਣੇ ਵੀ ਬਲੈਕ ਮੋੜ ਤੇ ਇੱਕ ਲੜਕੀ ਇਸ ਨੂੰ ਅੱਗ ਲੱਗੀ ਹੋਈ ਹੈ ਉਹ ਪੂਰੀ ਤਰਹਾਂ ਸੜ ਰਹੀ ਹੈ। ਅਸੀਂ ਮੌਕੇ ਤੇ ਪੁੱਜੇ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨਾ ਚਿਰ ਤੱਕ ਔਰਤ ਦੀ ਮੌਤ ਹੋ ਚੁੱਕੀ ਸੀ। ਤੇ ਲੜਕੀ ਪੂਰੀ ਤਰ੍ਹਾਂ ਸੜ ਚੁੱਕੀ ਸੀ। ਫਿਲਹਾਲ ਅਸੀਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਰਹੇ ਹਾਂ ਤੇ ਇਸ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਫਿਲਹਾਲ ਇਹ ਨਹੀਂ ਪਤਾ ਚੱਲ ਸਕਿਆ ਇਹ ਔਰਤ ਕੌਣ ਸੀ ਤੇ ਕਿੱਥੋਂ ਦੀ ਰਹਿਣ ਵਾਲੀ ਹੈ ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਕਿ ਇਸ ਵੱਲੋਂ ਆਤਮ ਹੱਤਿਆ ਕੀਤੀ ਗਈ ਹੈ ਜਾਂ ਇਸ ਨੂੰ ਕਿਸੇ ਨੇ ਅੱਗ ਲਗਾਈ ਹੈ