ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੀ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ । ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਜੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਭਾਈ ਪਿੰਦਰਪਾਲ ਜੀ ਨੇ ਕਿਹਾ ਕਿ 84 ਨਵੰਬਰ ਦੇ ਵਿੱਚ ਹੋਇਆ ਸੀ ਕਤਲੇਆਮ ਕਦੇ ਵੀ ਨਹੀਂ ਭੁੱਲ ਸਕਦਾ ਇਹ ਉਹ ਕਲੰਕ ਹੈ ਜਿਹੜਾ ਕਦੇ ਮਿਟ ਨਹੀਂ ਸਕਦਾ। ਇਸ ਮੌਕੇ ਤੇ ਉਹਨਾਂ ਨੂੰ ਸਨਮਾਨਿਤ ਕਰਨ ਤੇ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕੀਤਾ।
1984 ਦੇ ਕਤਲ ਹੋਏ ਸ਼ਹੀਦਾ ਦੀ ਦੀਵਾਨ ਹਾਲ ਮੰਜੀ ਸਾਹਿਬ ਵਿੱਖੇ ਕੀਤੀ ਗਈ ਅਰਦਾਸ |

Related tags :
Comment here