News

ਬਿਕਰਮ ਸਿੰਘ ਮਜੀਠੀਆ ਨੇ Airpot ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।

Comment here

Verified by MonsterInsights