ਇਸ ਪਰਿਵਾਰ ਦੀਆਂ ਖੁਸ਼ੀਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਕਿਸੇ ਨੇ ਵਿਆਹ ਵਿੱਚ ਗੋਲੀ ਚਲਾ ਦਿੱਤੀ ਅਤੇ ਇਹ ਗੋਲੀ ਸਿੱਧੀ ਜਾ ਕੇ ਲਾੜੀ ਦੇ ਲੱਗ ਗਈ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਇਹ ਦਰਦਨਾਕ ਘਟਨਾ ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਤੋਂ ਸਾਹਮਣੇ ਆਈ ਹੈ ਜਿੱਥੇ ਜਦੋਂ ਇੱਕ ਕੁੜੀ ਦੀ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ ਜੋ ਸਿੱਧੀ ਕੁੜੀ ਦੇ ਮੱਥੇ ਦੇ ਕੋਲ ਦੀ ਨਿਕਲ ਗਈ, ਜਿਸ ਤੋਂ ਬਾਅਦ ਕੁੜੀ ਨੂੰ ਗੰਭੀਰ ਹਾਲਤ ਦੇ ਵਿੱਚ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ 
ਵਿਆਹ ਦੀਆਂ ਖੁਸ਼ੀਆਂ ਨੂੰ ਲੱਗਿਆ ਗ੍ਰਹਿਣ,ਡੋਲੀ ਵੇਲੇ ਲਾੜੀ ਨੂੰ ਵੱਜੀ ਗੋਲੀ

