Site icon SMZ NEWS

ਵਾਲਮੀਕਿ ਮਜ੍ਹਬੀ ਸਿੱਖ ਸਮਾਜ ਦੇ ਲੋਕਾਂ ਨੂੰ ਸਾਢੇ 12 ਪ੍ਰਤੀਸ਼ਤ ਕੋਟਾ ਦੇਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ।

ਬਸਪਾ ਅੰਬੇਡਕਰ ਪਾਰਟੀ ਦੇ ਪੰਜਾਬ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਵਾਲਮੀਕਿ ਮਜ੍ਹਬੀ ਸਿੱਖ ਸਮਾਜ ਦੇ ਲੋਕਾਂ ਨੂੰ ਸਾਢੇ 12 ਪ੍ਰਤੀਸ਼ਤ ਕੋਟਾ ਦੇਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਬਸਪਾ ਅੰਬੇਡਕਰ ਪਾਰਟੀ ਦੇ ਅਹੁਦੇਦਾਰਾਂ ਵਲੋਂ ਰਣਜੀਤ ਐਵੀਨਿਊ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਕੇ ਡੀਸੀ ਦਫਤਰ ਦੇ ਬਾਹਰ ਸਮਾਪਤ ਕਰਨ ਤੋਂ ਬਾਅਦ ਮੰਗ ਪੱਤਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਪੰਜਾਬ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1 ਅਗਸਤ ਨੂੰ ਸੁਪਰੀਮ ਕੋਰਟ ਵਲੋਂ ਐੱਸ.ਸੀ.ਐੱਸ.ਟੀ ਸਮਾਜ ਦੇ ਲੋਕਾਂ ਨੂੰ ਸਾਢੇ 12 ਪ੍ਰਤੀਸ਼ਤ ਕੋਟਾ ਦੇਣ ਦਾ ਜੋ ਫੈਂਸਲਾ ਆਇਆ ਸੀ, ਉਸਨੂੰ ਲਾਗੂ ਕਰਵਾਉਣ ਲਈ ਬਸਪਾ ਅੰਬੇਡਕਰ ਪਾਰਟੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਵਿਚ ਸਭ ਤੋਂ ਪਹਿਲਾਂ ਪੂਰੇ ਪੰਜਾਬ ਅੰਦਰ ਵਿਧਾਨ ਸਭਾ ਹਲਕਿਆਂ ਦੇ ਐੱਸ.ਡੀ.ਐੱਮ ਰਾਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਣ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ, ਸ਼ਾਹਕੋਟ, ਖਡੂਰ ਸਾਹਿਬ ਅਤੇ ਅਟਾਰੀ ਹਲਕਿਆਂ ਤੋਂ ਕੀਤੀ ਗਈ ਸੀ ਤੇ ਹੁਣ ਹਲਕਾ ਜੰਡਿਆਲਾ ਦੀ ਟੀਮ ਵਲੋਂ ਵੱਡੇ ਇਕੱਠੇ ਦੇ ਨਾਲ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਸਪਾ ਅੰਬਡੇਕਰ ਪਾਰਟੀ ਪਿਛਲੇ ਲੰਮੇਂ ਸਮੇਂ ਤੋਂ ਸਮਾਜ ਦੇ ਲੋਕਾਂ ਨੂੰ ਬਣਦੇ ਹੱਕ ਦਵਾਉਣ ਲਈ ਕੰਮ ਕਰ ਰਹੀ ਹੈ ਅਤੇ ਭਵਿੱਖ ਵਿਚ ਅਗਾਂਹ ਵੀ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿਚ ਮੰਗ ਪੱਤਰ ਭੇਜਣ ਦਾ ਸਿਲਸਿਲਾ ਜਾਰੀ ਹੈ, ਜੇਕਰ ਫੇਰ ਵੀ ਸਰਕਾਰ ਦੇ ਸਿਰ ਤੇ ਜੁੰਹ ਨਾ ਸਿਰਕੀ ਤਾਂ ਬਸਪਾ ਅੰਬੇਡਕਰ ਪਾਰਟੀ ਲੋਕਾਂ ਨੂੰ ਬਣਦੇ ਹੱਕ ਦਵਾਉਣ ਲਈ ਵੱਡੇ ਪੱਧਰ ਤੇ ਸੰਘਰਸ਼ ਕਰਨ ਦੀ ਤਿਆਰੀ ਵੀ ਕਰੇਗੀ, ਜਿਸ ਵਿਚ ਹੋਣ ਵਾਲੇ ਨੁਕਸਾਨ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Exit mobile version