News

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੋਂ ਜੱਥਾ ਹੋਇਆ ਪਾਕਿਸਤਾਨ ਲਈ ਰਵਾਨਾ

ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਅੱਜ ਸ਼੍ਰੋਮਣੀ ਕਮੇਟੀ ਤੋਂ 763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਜਥਾ ਰਵਾਨਾ ਕੀਤਾ ਗਿਆ ਇਹ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ 23 ਨਵੰਬਰ ਨੂੰ ਭਾਰਤ ਵਾਪਸ ਪੁੱਜੇਗਾ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ 2244 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ ਜਿਸ ਦੇ ਚੱਲਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 1481 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਜਿਸ ਦੇ ਚਲਦੇ ਹੁਣ 763 ਦੇ ਕਰੀਬ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਣ ਲਈ ਪਾਕਿਸਤਾਨ ਜਾ ਰਹੇ ਹਨ ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਸੁਰਜੀਤ ਸਿੰਘ ਜੱਸਲ ਦੀ ਅਗਵਾਈ ਵਿਚ ਸਿੱਖ ਸ਼ਰਧਾਲੂਆਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਤੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਵਲੋਂ ਜਥਾ ਲੀਡਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅਸੀਂ ਬੜੀ ਭਾਗਾਂ ਵਾਲੇ ਹਾਂ ਜਿਹੜਾ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣ ਉਨ੍ਹਾਂ ਦੇ ਨਿਵਾਸ ਸਥਾਨ ਤੇ ਜਾ ਰਹੇ ਹਾਂ ਉਨ੍ਹਾਂ ਕਿਹਾ ਕਿ ਮਨ ਵਿੱਚ ਬਹੁਤੀ ਖ਼ੁਸ਼ੀ ਹੈ ਅਸੀਂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿਖੇ ਮਨਾਵਾਂਗੇ ਅਤੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਾਂਗੇ ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਜਾਣ ਤਾਂ ਜੋ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ ਇਸ ਜਥੇ ਨੂੰ ਦਸ ਦਿਨ ਦਾ ਵੀਜ਼ਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਦਿੱਤਾ ਗਿਆ ਹੈ ਇਹ ਜਥਾ ਨਨਕਾਣਾ ਸਾਹਿਬ , ਪੰਜਾ ਸਾਹਿਬ ਹਸਨ ਅਬਦਾਲ ਅਤੇ ਲਾਹੌਰ ਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ ਤੇ ਹੋਰ ਵੱਖ ਵੱਖ ਆਪਣੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ ਦਸ ਦਿਨ ਬਾਅਦ ਭਾਰਤ ਵਾਪਸ ਪਰਤੇਗਾ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਦੋਵਾਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵਿਜੇ ਲਗਾਏ ਜਾਣ ਤਾਂ ਜੋ ਆਪਣੇ ਅਸੀਂ ਗੁਰੂਆਂ ਦੇ ਦਰਸ਼ਨ ਕਰ ਸਕੀਏ ਇਹ ਜੱਥਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ ਦਿਸਬਰ ਦੀ ਚਾਰ ਤਰੀਕ ਨੂੰ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤੇਗਾ

Comment here

Verified by MonsterInsights