ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਈਆ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਅੱਜ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਗਿਆ ਹੈ।ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ, ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ ਹੈ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ਼ਨਾਨ ਕਰਕੇ ਦੇਸ਼ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਵਾਲੇ ਬੰਨਨਾ ਚਾਹੀਦਾ ਤੇ ਬਾਣੀ ਨਾਲ ਜੁੜਨਾ ਚਾਹੀਦਾ ਹੈ