ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹੁਣ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਦਸੰਬਰ ਦੇ ਵਿੱਚ ਬੁਲਾਈ ਜਾ ਸਕਦੀ ਹੈ। ਜਿਸ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਫੈਸਲਾ ਲਿਆ ਜਾ ਸਕਦਾ ਹੈ।। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਹੀਨੇ ਦੇ ਲਾਸਟ ਜਾਂ ਦਸੰਬਰ ਮਹੀਨੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਸੱਦੀ ਜਾ ਸਕਦੀ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਆਪਣੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਹਨ ਇਸ ਕਰਕੇ ਉਹਨਾਂ ਨੂੰ ਹੁਣ ਧਾਰਮਿਕ ਸਜ਼ਾ ਹੀ ਲਗਾਈ ਜਾ ਸਕਦੀ ਹੈ |