ਪੰਜਾਬ ਵਿੱਚ ਧੁੰਦ ਦੇ ਕਹਿਰ ਦੌਰਾਨ ਸੜਕ ਹਾਦਸਿਆਂ ਦੇ ਮਾਮਲੇ ਵਧਣ ਲੱਗੇ ਹਨ। ਤਾਜ਼ਾ ਮਾਮਲਾ ਜਲੰਧਰ ਕੁੰਜ ਤੋਂ ਸਾਹਮਣੇ ਆਇਆ ਹੈ, ਜਿੱਥੇ ਸੰਘਣੀ ਧੁੰਦ ਕਾਰਨ 3 ਵਾਹਨ ਆਪਸ ਵਿੱਚ ਟਕਰਾ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪੀਆਰਟੀਸੀ ਦੀ ਬੱਸ, ਟਰੱਕ ਅਤੇ ਆਈ-20 ਵਿੱਚ ਵਾਪਰਿਆ। ਹਾਦਸੇ ਵਿੱਚ ਤਿੰਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੌਰਾਨ ਮੁੱਖ ਸੜਕ ’ਤੇ ਲੰਮਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਟ੍ਰੈਫਿਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਵਾਹਨਾਂ ਨੂੰ ਸੜਕ ਕਿਨਾਰੇ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਟਰੱਕ ਅਤੇ ਪੀਆਰਟੀਸੀ ਦੀ ਬੱਸ ਦੋਵਾਂ ਪਾਸਿਆਂ ਤੋਂ ਨੁਕਸਾਨੀ ਗਈ, ਜਦੋਂਕਿ ਪਿੱਛੇ ਤੋਂ ਆ ਰਹੀ ਟੈਕਸੀ ਪੀਆਰਟੀਸੀ ਦੀ ਬੱਸ ਨਾਲ ਟਕਰਾ ਗਈ।
ਮੇਨ ਰੋਡ ‘ਤੇ ਪੀਆਰਟੀਸੀ ਦੀ ਬੱਸ, ਟਰੱਕ ਅਤੇ ਆਈ-20 ਵਿਚਾਲੇ ਹੋਈ ਜ਼ਬਰਦਸਤ ਟੱਕਰ

Related tags :
Comment here