ਘਰ ਦੀ ਮਾਲੀ ਹਾਲਤ ਸੁਧਾਰਨ ਅਤੇ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਏ ਅੰਮ੍ਰਿਤਸਰ ਦੇ ਪਿੰਡ ਬੋਹਲੀਆਂ ਦੇ ਤਿੰਨ ਭੈਣਾਂ ਦੇ ਇਕਲੌਤੇ ਭਰਾ 28 ਸਾਲਾ ਸੁਖਜਿੰਦਰ ਸਿੰਘ ਦੀ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਸੁਖਜਿੰਦਰ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਮਾਤਾ ਸਿਮਰਜੀਤ ਕੌਰ, ਪਿਤਾ ਕੁਲਵੰਤ ਸਿੰਘ ਤੇ ਰਿਸ਼ਤੇਦਾਰ ਸਵਿੰਦਰ ਸਿੰਘ ਨੇ ਦੱਸਿਆ ਕਿ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਸੁਖਜਿੰਦਰ ਸਿੰਘ 5 ਸਾਲ ਪਹਿਲਾ ਇਟਲੀ ਗਿਆ ਸੀ ਜਿੱਥੇ ਉਸ ਦੀ ਕਿਸੇ ਕਾਰਨਾ ਕਰਕੇ ਮੌਤ ਹੋ ਗਈ ਹੈ। ਜਿਸ ਦਾ ਪੋਸਟਮਾਰਟਮ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਹਨਾਂ ਦੇ ਪੁੱਤ ਦੀ ਲਾਸ਼ ਭਾਰਤ ਲਿਆਂਦੀ ਜਾਵੇ ਅਤੇ ਉਹ ਅੰਤਿਮ ਕਿਰਿਆ ਕਰਨ ਆਪਣੀਆਂ ਅੱਖਾਂ ਸਾਹਮਣੇ ਕਰ ਸਕਣ
Comment here