ਜਲੰਧਰ ਮਹਾਨਗਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਹਰ ਰੋਜ਼ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਤਾਜ਼ਾ ਮਾਮਲਾ ਗੁੱਜਾਪੀਰ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਦੋ ਵਿਅਕਤੀਆਂ ਵੱਲੋਂ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਵਿਅਕਤੀਆਂ ਨੇ ਪਹਿਲਾਂ ਕਾਰ ਦੇ ਹੇਠਾਂ ਕੁਝ ਰੱਖਿਆ ਅਤੇ ਫਿਰ ਕਾਰ ਨੂੰ ਅੱਗ ਲਗਾ ਦਿੱਤੀ।