ਪਿਛਲੇ ਦਿਨੀ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਹਰਿਆਣਾ ਵਿਖੇ ਸਿੱਖ ਆਗੂ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮਾਤਾ ਜੀ ਦੀ ਦੂਜੀ ਸਲਾਨਾ ਯਾਦ ਸਮੇਂ ਹੋਏ ਪੰਥਕ ਇਕੱਠ ਵਿੱਚ ਪੰਥ ਦਰਦੀ ਆਗੂਆਂ ਸੰਤ ਮਹਾਂਪੁਰਸ਼ਾਂ ਸਿੱਖ ਸੰਗਤਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦਾ ਐਲਾਨ ਕੀਤਾ ਗਿਆ ਸੀ ਜੋ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਧਾਰਮਿਕ ਚੋਣਾਂ ਲੜਨ ਦਾ ਕਾਰਜ ਇੱਕ ਪੰਥਕ ਪਲੇਟਫਾਰਮ ਤੇ ਚੜਦੀਕਲਾ ਨਾਲ ਕਰੇਗਾ ਸ਼੍ਰੋਮਣੀ ਅਕਾਲੀ ਦਲ ਅਜਾਦ ਵਿੱਚ ਪੰਚ ਪ੍ਰਧਾਨੀ ਪ੍ਰੰਪਰਾ ਨੂੰ ਮੁੱਖ ਰੱਖਦਿਆਂ ਪੰਥਕ ਇਕੱਠ ਵੱਲੋਂ ਪੰਜ ਸਿੰਘਾਂ ਜਥੇਦਾਰ ਸੁਖਵਿੰਦਰ ਸਿੰਘ ਮੰਡੇਬਰ ਯਮੁਨਾਨਗਰ,ਜਥੇਦਾਰ ਸਵਰਨ ਸਿੰਘ ਬੁੰਗਾ ਟਿੱਬੀ ਪੰਚਕੂਲਾ,ਜਥੇਦਾਰ ਮਲਕੀਤ ਸਿੰਘ ਪੰਨੀਵਾਲਾ ਸਿਰਸਾ,ਜਥੇਦਾਰ ਸਵਰਨ ਸਿੰਘ ਰਤੀਆ ਫਤਿਹਾਬਾਦ,ਜਥੇਦਾਰ ਓਮਰਾਉ ਸਿੰਘ ਛੀਨਾ ਕੈਂਥਲ ਨੂੰ ਚੁਣਿਆ ਗਿਆ ਸੀ ਜਿਨਾਂ ਵੱਲੋਂ 15 ਦਿਨਾਂ ਦੇ ਅੰਦਰ ਅੰਦਰ ਸਿੱਖ ਜਥੇਬੰਦੀਆਂ,ਸੰਤ ਮਹਾਂਪੁਰਸ਼ਾਂ,ਸਿੱਖ ਸੰਗਤਾਂ ਦਾ ਰਾਏ ਮਸ਼ਵਰਾ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਦੀ ਚੋਣ ਕੀਤੀ ਜਾਣੀ ਹੈ ਉਨਾਂ ਪੰਜਾਂ ਸਿੰਘਾਂ ਵੱਲੋਂ ਅੱਜ ਗੁਰੂ ਦਾ ਅਸ਼ੀਰਵਾਦ ਲੈਣ ਲਈ ਆਪਣੇ ਕੇਂਦਰੀ ਅਸਥਾਨ ਸਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਪ੍ਰਭੂਸੱਤਾ ਦੇ ਕੇਂਦਰ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਤੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੀ ਚੜਦੀਕਲਾ ਲਈ ਅਰਦਾਸ ਕੀਤੀ ਗਈ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਵਨ ਸਿੰਘ ਪੰਜ ਰੱਤੀਆਂ ਵੱਲੋਂ ਕਿਹਾ ਗਿਆ ਕੇ ਅਸੀਂ ਗੁਰੂ ਦਾ ਅਸ਼ੀਰਵਾਦ ਲੈਣ ਵਾਸਤੇ ਸ੍ਰੀ ਅੰਮ੍ਰਿਤਸਰ ਸਾਹਿਬ ਆਏ ਹਾਂ ਗੁਰੂ ਦੀ ਬਖਸ਼ਿਸ਼ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਪਸ ਜਾਵਾਂਗੇ ਤੇ ਜਲਦੀ ਹੀ ਪੰਥ ਦਰਦੀ ਵੀਰਾਂ ਸਿੱਖ ਜਥੇਬੰਦੀਆਂ ਸੰਤ ਮਹਾਂਪੁਰਸ਼ਾਂ ਸੰਗਤਾਂ ਦੀ ਰਾਏ ਮਸ਼ਵਰਾ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਦਾ ਪੰਥਕ ਇਕੱਠ ਵਿੱਚ ਐਲਾਨ ਕੀਤਾ ਜਾਵੇਗਾ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਹਰਿਆਣਾ ਦੇ ਨਾਲ ਨਾਲ ਪੰਜਾਬ ਚ ਵੀ ਆਪਣਾ ਸੰਗਠਨ ਮਜਬੂਤ ਕਰਨ ਵਿੱਚ ਕਾਮਯਾਬ ਹੋਵੇਗਾ
ਹਰਿਆਣਾ ਗੁਰਦਵਾਰਾ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਸਮੇਤ ਪੰਜ ਸਿੰਘਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੀ ਚੜਦੀਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਅਤੇ ਸੱਚਖੰਡ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ
