Site icon SMZ NEWS

ਸੁਖਬੀਰ ਸਿੰਘ ਬਾਦਲ ਨੂੰ ਲਗਾਈ ਗਈ ਧਾਰਮਿਕ ਸਜ਼ਾ ਨੂੰ ਲੈ ਕੇ ਡਾਕਟਰ ਰਤਨ ਸਿੰਘ ਅਜਨਾਲਾ ਨੇ ਕੀਤੀ ਪ੍ਰੈਸ ਕਾਨਫਰੰਸ

 

ਬੀਤੇ ਦਿਨ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੀ ਤਤਕਾਲੀ ਕੈਬਿਨਟ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਈ ਧਾਰਮਿਕ ਸਜ਼ਾ ਤੋਂ ਬਾਅਦ ਅੱਜ ਸਾਬਕਾ ਸੀਨੀਅਰ ਅਕਾਲੀ ਆਗੂ ਡਾਕਟਰ ਰਤਨ ਸਿੰਘ ਅਜਨਾਲਾ ਨੇ ਇੱਕ ਪ੍ਰੈਸ ਕਾਨਫਰਸ ਕੀਤੀ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਏ ਗਏ ਫੈਸਲੇ ਤੋਂ ਖੁਸ਼ ਹਨ ਅਤੇ ਉਹਨਾਂ ਦੇ ਇਸ ਫੈਸਲੇ ਦਾ ਉਹ ਸਵਾਗਤ ਕਰਦੇ ਹਨ। ਉਹਨਾਂ ਕਿਹਾ ਕਿ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਵਿੱਚ ਕੋਈ ਵੀ ਕਸਰ ਨਹੀਂ ਛੱਡਣਗੇ ਉਹਨਾਂ ਕਿਹਾ ਕਿ 12 ਸਾਲ ਪਹਿਲਾਂ ਉਹਨਾਂ ਵੱਲੋਂ ਇਹ ਆਵਾਜ਼ ਬੁਲੰਦ ਕੀਤੀ ਗਈ ਸੀ ਪਰ ਅੱਜ ਅਖੀਰ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਡਾਕਟਰ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸਿੰਘ ਸਾਹਿਬ ਦੇ ਫੈਸਲੇ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਭਰਤੀ ਕੀਤੀ ਜਾਵੇਗੀ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਉੱਪਰ ਚੁੱਕਿਆ ਜਾ ਸਕੇ | ਡਾਕਟਰ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਜਦੋਂ ਬਰਗਾੜੀ ਕਾਂਡ ਹੋਇਆ ਸੀ ਤਾਂ ਉਸ ਸਮੇਂ ਉਹਨਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲ ਕੇ ਕਿਹਾ ਗਿਆ ਸੀ ਕੀ ਸੁਖਬੀਰ ਸਿੰਘ ਬਾਦਲ ਨੂੰ ਪਾਸੇ ਕਰਕੇ ਪ੍ਰਕਾਸ਼ ਸਿੰਘ ਬਾਦਲ ਖੁਦ ਕਮਾਨ ਸੰਭਾਲਣ ਪਰ ਉਹਨਾਂ ਵੱਲੋਂ ਖੁਦ ਕਮਾਨ ਸੰਭਾਲਣ ਦੀ ਬਜਾਏ ਉਹਨਾਂ ਨੂੰ ਹੀ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ।

Exit mobile version