ਹਰਿਮੰਦਰ ਸਾਹਿਬ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਹੈ ਜਿਸ ਵਿਚ ਇੱਕ ਸ਼ਖਸ਼ ਨੇ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਕਿ ਉਹਨਾਂ ਦੇ ਨਾਲ ਮੌਜੂਦ ਲੋਕਾਂ ਨੇ ਉਸ ਸ਼ਖਸ਼ ਨੂੰ ਫੜ ਲਿਆ ਤੇ ਸੁਖਬੀਰ ਬਾਦਲ ਨੂੰ ਇਸ ਹਮਲੇ ਤੋਂ ਬਚਾ ਲਿਆ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਦੇ ਹਿੱਸੇ ਵਜੋਂ ‘ਸੇਵਾ’ ਕਰ ਰਹੇ ਸਨ। ਜਾਣਕਾਰੀ ਲਈ ਦੱਸ ਦੇਈਏ ਕੇ ਹਮਲਾ ਕਰਨ ਵਾਲੇ ਸ਼ਕਸ ਦਾ ਨਾਮ ਨਰਾਇਣ ਸਿੰਘ ਚੋੜਾ ਹੈ ਜਿਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ | ਇਸਤੋਂ ਪਹਿਲਾ ਕੇ ਨਰਾਇਣ ਸਿੰਘ ਵਾਰਦਾਤ ਨੂੰ ਅੰਜਾਮ ਦੇ ਪਾਉਂਦਾ ਸੁਰੱਖਿਆ ਕਰਮੀਆਂ ਵੱਲੋਂ ਉਸਨੂੰ ਕਾਬੂ ਕਰ ਲਿਆ ਗਿਆ |
ਦੂਜੇ ਪਾਸੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਸੇਵਕ ਵਾਂਗ ਸੇਵਾ ਕਰ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਮੈਂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ ‘ਤੇ ਹੱਥ ਰੱਖਿਆ ਤੇ ਉਹ ਬਚ ਗਏ। ਅਸੀਂ ਇਸ ਘਟਨਾ ਦੀ ਨਿਖੇਧੀ ਕਰਦੇ ਹਾਂ।
ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਸਭ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣਾ ਕੋਈ ਵੱਡੀ ਪ੍ਰਾਪਤੀ ਨਹੀਂ। ਮੈਂ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਾ ਹਾਂ।
Comment here