Site icon SMZ NEWS

ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਚਾਰ ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਨੂੰ ਚਾਰ ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਨਹਿਰ ਹਰਦੋ ਰਤਨ ਨੇੜੇ ਲਵਪ੍ਰੀਤ ਸਿੰਘ ਉਰਫ ਲਵ, ਸੱਬਾਸਿੰਘ ਅਤੇ ਸੁਖਦੇਵ ਸਿੰਘ ਨਿੱਕਾ ਨੂੰ ਚਾਰ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ
ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਤਿੰਨਾਂ ਲੋਕਾਂ ਨੂੰ ਚਾਰ ਕਿਲੋ ਹੈਰੋਇਨ ਅਤੇ ਇੱਕ ਪਿਸਤੋਲ ਸਮੇਤ ਮੈਗਜ਼ੀਨਸ ਦੇ ਨਾਲ ਕਾਬੂ ਕੀਤਾ ਹੈ ਜਿਨਾਂ ਕੋਲੋਂ ਸਖਤੀ ਨਾਲ ਪੁਸ਼ਗਿਸ਼ ਕੀਤੀ ਜਾ ਰਹੀ ਹੈ ਅਤੇ ਪੁਸ਼ਕਿਸ਼ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Exit mobile version