ਸ਼੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਅਨੁਸਾਰ ਦੂਸਰੇ ਦਿਨ ਆਪਣੀ ਸਜ਼ਾ ਭੁਗਤਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਸਿੱਖ ਆਗੂ ਨਾਰਾਇਣ ਸਿੰਘ ਚੋੜੇ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਇਸ ਦੌਰਾਨ ਉਹ ਗੋਲੀ ਦਰਬਾਰ ਸਾਹਿਬ ਦੇ ਬਾਹਰ ਗੇਟ ਤੇ ਪੱਥਰ ਨੂੰ ਜਾ ਲੱਗੀ ਜਿਸ ਤੋਂ ਬਾਅਦ ਲਗਾਤਾਰ ਹੀ ਇਸ ਤੇ ਸਿਆਸਤ ਵੀ ਗਰਮਾਈ ਹੋਈ ਹੈ ਅਤੇ ਪੁਲਿਸ ਪ੍ਰਸ਼ਾਸਨ ਤੇ ਵੀ ਸਵਾਲ ਖੜੇ ਹੋ ਰਹੇ ਹਨ। ਦੂਸਰੇ ਪਾਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਰਬਾਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਪੁਲਿਸ ਪ੍ਰਸ਼ਾਸਨ ਤੇ ਸਵਾਲ ਖੜੇ ਕੀਤੇ ਉੱਥੇ ਹੀ ਨਰਾਇਣ ਸਿੰਘ ਚੋੜੇ ਦੇ ਭਰਾ ਦੇ ਲਿੰਕ ਕਾਂਗਰਸ ਨਾਲ ਹੋਣ ਦੇ ਸਬੂਤ ਵੀ ਜਾਹਿਰ ਕੀਤੇ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ਤੇ ਨਹੀਂ ਇਹ ਹਮਲਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੇ ਹੋਇਆ ਹੈ। ਅਤੇ ਨਰੈਣ ਸਿੰਘ ਚੋੜਾ ਖਾਲੀਸਤਾਨੀ ਸਮਰਥਕ ਨਹੀਂ ਨਰਾਇਣ ਸਿੰਘ ਚੋੜਾ ਪਾਕਿਸਤਾਨ ਦਾ ਆਈਐਸਆਈ ਏਜੰਟ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਨਾਰਾਇਣ ਸਿੰਘ ਚੋੜਾ ਦੇ ਭਰਾ ਦੇ ਲਿੰਕ ਕਾਂਗਰਸ ਨੇਤਾ ਸੁਖਜਿੰਦਰ ਰੰਧਾਵਾ ਨਾਲ ਹਨ ਅਤੇ ਉਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਦੇ ਉੱਪਰ ਪਈਆਂ ਹੋਈਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਹ ਪੁਲਿਸ ਦਾ ਸਭ ਤੋਂ ਵੱਡਾ ਫੇਲੀਅਰ ਹੈ ਕਿ ਪੁਲਿਸ ਦੀ ਹਾਜ਼ਰੀ ਦੇ ਵਿੱਚ ਅਜਿਹੀ ਘਟਨਾ ਵਾਪਰੇ ਉਹਨਾਂ ਕਿਹਾ ਕਿ ਨਰਾਇਣ ਸਿੰਘ ਚੋੜਾ ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਏਜੰਸੀਆਂ ਦੀਆਂ ਨਿਗਾਹਾਂ ਨਾਰਾਇਣ ਸਿੰਘ ਚੌੜਾ ਦੇ ਉੱਪਰ ਹੁੰਦੀਆਂ ਹਨ ਲੇਕਿਨ ਅੱਜ ਜਦੋਂ ਨਰਾਇਣ ਸਿੰਘ ਤੋੜਾ ਦਰਬਾਰ ਸਾਹਿਬ ਆਇਆ ਉਦੋਂ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਕੀ ਕਰ ਰਹੀਆਂ ਸਨ ਇਹ ਸਵਾਲੀਆਂ ਨਿਸ਼ਾਨ ਖੜੇ ਹੁੰਦੇ ਹਨ।
ਨਰਾਇਣ ਸਿੰਘ ਚੌੜੇ ਨੇ ਸੁਖਬੀਰ ਬਾਦਲ ਤੇ ਨਹੀਂ ਸਗੋਂ ਦਰਬਾਰ ਸਾਹਿਬ ਤੇ ਕੀਤਾ ਹੈ ਹਮਲਾ – ਬਿਕਰਮ ਮਜੀਠੀਆ
December 4, 20240

Related Articles
August 17, 20240
ਸ਼ਰਧਾ ਨਾਲ ਮਨਾਇਆ ਗਿਆ ਬਾਬਾ ਸੁਰਤੀਆਂ ਜੀ ਦਾ ਮੇਲਾ ਸਜਾਏ ਗਏ ਦੀਵਾਨ ਤੇ ਕਰਵਾਏ ਗਏ ਕਬੱਡੀ ਮੁਕਾਬਲੇ |
ਹਲਕਾ ਅਟਾਰੀ ਦੇ ਅਦਿਨ ਪਿੰਡ ਧੌਲ ਕਲਾ ਵਿੱਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਧੰਨ ਧੰਨ ਬਾਬਾ ਸੁਰਤੀਆਂ ਜੀ ਦਾ ਸਲਾਨਾ ਮੇਲਾ ਬੜੀ ਧੂਮ ਧਾਮ ਨਾਲ ਮਾਣਿਆ ਗਿਆ 14 ਅਗਸਤ ਦਿਨ ਬੁੱਧਵਾਰ ਨੂੰ ਅਖੰਡ ਪਾਠ ਆਰੰਭ ਕੀਤੇ ਗਏ ਅਤੇ ਸੁੱਕਵਾਰ ਨੂੰ ਭੋਗ ਪਾਏ ਗਏ ਭ
Read More
October 16, 20230
इजरायल-फलस्तीन पर हिंदुस्तान में खिंची सियासी लकीर
इजरायल और हमास के बीच चल रहे संघर्ष को एक हफ्ते से ज्यादा हो गया है. अब भी दोनों तरफ बम के गोले दागे जा रहे हैं और लोग अपनी जान बचाते फिर रहे हैं. 7 अक्टूबर को हमास ने ताबड़तोड़ रॉकेटों की बौछार करके
Read More
January 25, 20250
ਹੈਰਾਨੀਜਨਕ ਜੁਗਾੜ, ਮੁਲਜ਼ਮ ਨੇ ਘਰ ਦੀ ਛੱਤ ਤੋੜ ਕੇ ਲੁਕਾਈ ਸੀ ਸ਼ਰਾਬ, ਮਾਮਲਾ ਦਰਜ
ਪੰਜਾਬ ਦੇ ਜਲੰਧਰ ਵਿੱਚ, ਤਸਕਰ ਸ਼ਰਾਬ ਦੀ ਤਸਕਰੀ ਲਈ ਨਵੇਂ ਤਰੀਕੇ ਅਪਣਾਉਂਦੇ ਦਿਖਾਈ ਦੇ ਰਹੇ ਹਨ। ਇਸੇ ਤਰ੍ਹਾਂ ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਇਲਾਕੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚਪਲੀ ਚੌਕ ਨੇੜ
Read More
Comment here