ਪਿਛਲੇ ਦਿਨੀ ਕਪੂਰਥਲਾ ਵਿਚ ਇੱਕ ਦਸੰਬਰ ਦੀ ਰਾਤ ਆਰ.ਸੀ.ਐੱਫ. ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ | ਘਟਨਾ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟਿਆਂ ਵਿੱਚ ਹੀ ਸੁਲਝਾ ਲਿਆ ਗਿਆ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਦੇ ਪੁੱਤਰ ਨੇ ਹੀ ਕੀਤਾ ਹੈ ਜਿਸ ਵਿਚ ਉਸਨੇਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਕਤਲ ਕਰਵਾਇਆ। ਹੈਰਾਨੀਜਨਕ ਹੈ ਕਿ 1 ਦਸੰਬਰ ਰਾਤ 10 ਵਜੇ ਪੁੱਤ ਨੇ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਤਾ ਦਾ ਕਤਲ ਹੋ ਗਿਆ ਹੈ ਅਤੇ ਲਾਸ਼ ਕਪੂਰਥਲਾ ਸੁਲਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ, ਜਿਸ ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ‘ਚ ਕੇਸ ਦਰਜ ਕੀਤਾ ਪਰ ਪੁਲਿਸ ਨੂੰ ਤਫਤੀਸ਼ ਦੌਰਾਨ ਪਤਾ ਚਲਿਆ ਕੇ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਵਾਰਦਾਤ ਨਾਲ ਮੇਲ ਨਹੀਂ ਖਾ ਰਹੇ ਸਨ। ਡੂੰਘਾਈ ਤਫਤੀਸ਼ ਕਰਨ ਤੇ ਪੁਲਿਸ ਨੂੰ ਪਤਾ ਲੱਗਾ ਕਿ ਉਸ ਨੇ ਹੀ ਆਪਣੇ ਤਿੰਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰਵਾਇਆ। ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ।
ਜਾਇਦਾਦ ਪਿੱਛੇ ਦੋਸਤਾਂ ਨਾਲ ਮਿਲ ਕੇ ਪੁੱਤ ਨੇ ਪਿਓ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
December 4, 20240

Related tags :
#PropertyDispute #MurderCase#LawAndOrder #PunjabCrime
Related Articles
January 31, 20230
मुंबई-अहमदाबाद हाईवे पर कार और बस की भीषण टक्कर, एक महिला समेत 4 लोगों की मौत
मुंबई-अहमदाबाद हाईवे पर एक भीषण सड़क हादसे की खबर सामने आई है. पालघर जिले के दहानू इलाके में मुंबई-अहमदाबाद हाईवे पर कार और बस की जोरदार टक्कर में 4 लोगों की मौके पर ही मौत हो गई. साथ ही कई लोगों के घ
Read More
September 28, 20210
ਖੁਲਾਸਾ : ਕੈਪਟਨ ਦੇ ਸਲਾਹਕਾਰ ਚਾਹਲ ਦੀ ਕੋਠੀ ‘ਤੇ ਤਾਇਨਾਤ ਕਾਂਸਟੇਬਲ ਪ੍ਰੇਮਿਕਾ ਸਣੇ ਗ੍ਰਿਫਤਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਕੋਠੀ ਵਿਖੇ ਸੁਰੱਖਿਆ ਵਿੱਚ ਤਾਇਨਾਤ ਇੱਕ ਕਾਂਸਟੇਬਲ ਨੂੰ ਉਸਦੀ ਪਤਨੀ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਕਾਂਸਟੇਬਲ ਨੇ ਆਪਣੀ ਪ੍ਰੇਮਿਕ
Read More
May 19, 20210
IT Ministry Orders WhatsApp To Withdraw Controversial Privacy Policy:
New WhatsApp Privacy Policy: The IT Ministry believes that the changes to WhatsApp privacy policy and the manner of introducing the said changes undermines the sacrosanct values of informational pr
Read More

Comment here