News

ਅੱਜ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਡਿਊਟੀ ਨਿਭਾ ਰਹੇ ਸੁਖਬੀਰ ਸਿੰਘ ਬਾਦਲ

ਪਿਛਲੇ ਦਿਨਾਂ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਵਲੋਂ ਸੁਣਾਈ ਗਈ ਸਜ਼ਾ ਦੇ ਤਹਿਤ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਵਿੱਚ ਸੇਵਾ ਨਿਭਾਉਣ ਤੋਂ ਬਾਅਦ ਅੱਜ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਿਊਟੀ ਨਿਭਾਉਣ ਲਈ ਪਹੁੰਚੇ ਹਨ। ਇੱਥੇ ਉਹ 2 ਦਿਨ ਤੱਕ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ। ਕੱਲ੍ਹ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਇੰਤਜਾਮ ਸਖ਼ਤ ਕਰ ਦਿੱਤੇ ਹਨ | ਅੱਜ ਸ੍ਰੀ ਕੇਸਗੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੇ ਇੱਕ ਘੰਟਾ ਸੇਵਾਦਾਰ ਦੀ ਸੇਵਾ ਨਿਭਾਈ। ਸੇਵਾਦਾਰ ਦੀ ਡਿਊਟੀ ਨਿਭਾਉਣ ਪਿੱਛੋਂ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਘੰਟਾ ਕੀਰਤਨ ਸਰਵਣ ਕੀਤਾ। ਇਸਤੋਂ ਬਾਦ ਓਹਨਾ ਨੇ ਜੂਠੇ ਭਾਂਡਿਆਂ ਨੂੰ ਮਾਂਜਣ ਦੀ ਸੇਵਾ ਕੀਤੀ।
ਕੱਲ ਦੀ ਘਟਨਾ ਤੋਂ ਬਾਅਦ ਸੁਰੱਖਿਆ ਦੇ ਇੰਤਜਾਮ ਸਖ਼ਤ ਹਨ | ਜਿਸ ਵਿੱਚ ਦੋ ਐਸ.ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਜਾਣ ਵਾਲੀ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੀ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ। 

Comment here

Verified by MonsterInsights