ਮਾਛੀਵਾਡ਼ਾ ਸਾਹਿਬ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਕੋਟ ਗੰਗੂਰਾਏ ਵਿਖੇ ਇੱਕ ਵਿਆਹ ਵਾਲੇ ਘਰ ਵਿਚ ਜਾਗੋ ਸਮਾਗਮ ਚੱਲ ਰਿਹਾ ਸੀ ਪਰ ਉੱਥੇ ਗੁਆਂਢੀ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਲਾੜੇ ਦਾ ਚਚੇਰਾ ਭਰਾ ਮਨਦੀਪ ਸਿੰਘ ਵਾਸੀ ਕੋਟ ਗੰਗੂ ਰਾਏ ਜਖ਼ਮੀ ਹੋ ਗਿਆ। ਹਸਪਤਾਲ ਵਿਚ ਇਲਾਜ ਅਧੀਨ ਮਨਦੀਪ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸਦੇ ਚਾਚੇ ਦੇ ਲੜਕੇ ਗੁਰਮੀਤ ਸਿੰਘ ਦਾ ਵਿਆਹ ਸੀ ਅਤੇ ਰਾਤ ਨੂੰ ਜਾਗੋ ਸਮਾਗਮ ਚੱਲ ਰਿਹਾ ਸੀ। ਉਨ੍ਹਾਂ ਦਾ ਗੁਆਂਢੀ ਜਗਦੀਸ਼ ਸਿੰਘ ਜਿਸ ਨੇ ਸ਼ਰਾਬ ਪੀਤੀ ਹੋਈ ਸੀ ਉਸਨੇ ਆਪਣੇ ਪਿਸਤੌਲ ਨਾਲ 3 ਹਵਾਈ ਫਾਇਰ ਕੀਤੇ ਅਤੇ ਜਦੋਂ ਉਸ ਨੂੰ ਰੋਕਿਆ ਤਾਂ ਉਸਨੇ ਮੈਨੂੰ ਗਾਲੀ ਗਲੋਚ ਕਰਦਿਆਂ ਕੱਚ ਦਾ ਗਿਲਾਸ ਮੇਰੇ ਵੱਲ ਮਾਰਿਆ। ਜਗਦੀਸ਼ ਸਿੰਘ ਉਸ ਤੋਂ ਬਾਅਦ ਆਪਣੇ ਘਰ ਜਾ ਕੇ ਮਕਾਨ ਦੀ ਛੱਤ ’ਤੇ ਚੜ੍ਹ ਗਿਆ ਜਿਸ ਨੇ ਮਾਰ ਦੇਣ ਦੀ ਨੀਅਤ ਨਾਲ ਮੇਰੇ ’ਤੇ 3 ਫਾਇਰ ਕੀਤੇ ਜਿਸ ’ਚੋਂ ਇੱਕ ਗੋਲੀ ਮੇਰੇ ਮੱਥੇ ਦੇ ਖੱਬੇ ਪਾਸਿਓਂ ਛੂਹ ਕੇ ਲੰਘ ਗਈ ਜਦਕਿ 2 ਗੋਲੀਆਂ ਮੇਰੀ ਖੱਬੀ ਬਾਂਹ ’ਤੇੇ ਲੱਗੀਆਂ। ਜਖ਼ਮੀ ਹਾਲਤ ਵਿਚ ਉਸ ਨੂੰ ਦੋਰਾਹਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਖ਼ਮੀ ਮਨਦੀਪ ਸਿੰਘ ਨੇ ਦੱਸਿਆ ਕਿ ਜਗਦੀਸ਼ ਸਿੰਘ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ ਕਿਉਂਕਿ ਉਨ੍ਹਾਂ ਦਾ ਪਿੰਡ ਵਿਚ ਜਗ੍ਹਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜਿਸ ਸਬੰਧੀ ਉਸਨੇ ਮਾਰ ਦੇਣ ਦੀ ਨੀਅਤ ਨਾਲ ਉਸ ਉੱਪਰ ਗੋਲੀਆਂ ਚਲਾਈਆਂ।
ਵਿਆਹ ਵਾਲੇ ਘਰ ’ਚ ਜਾਗੋ ਸਮਾਗਮ ਦੌਰਾਨ ਗੁਆਂਢੀ ਨੇ ਚਲਾ ਦਿੱਤੀਆਂ ਗੋਲੀਆਂ, ਲਾੜੇ ਦਾ ਚਚੇਰਾ ਭਰਾ ਜਖ਼ਮੀ
December 5, 20240

Related Articles
March 16, 20240
लाखों LIC कर्मचारियों को मोदी सरकार का तोहफा! सैलरी में 17 फीसदी की बढ़ोतरी
मोदी सरकार ने एलआईसी कर्मचारियों को तोहफा दिया है. केंद्र सरकार ने एलआईसी कर्मचारियों के मूल वेतन में 17 फीसदी बढ़ोतरी को मंजूरी दे दी है. केंद्र सरकार के फैसले से एलआईसी कर्मचारियों की सैलरी बढ़ जाएग
Read More
March 31, 20250
ਪਾਵਰਕੋਮ ਦਾ ਮੁਲਾਜਮ ਚਿੱਟੇ ਸਮੇਤ ਗਿਰਫਤਾਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ । ਲਗਾਤਾਰ ਨਸ਼ਾ ਤਸਕਰ ਫੜੇ ਜਾ ਰਹੇ ਹਨ ਇਸੇ ਕੜੀ ਵਿੱਚ ਥਾਣਾ ਧਾਰੀਵਾਲ ਦੀ ਪੁਲਿਸ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ । ਬ
Read More
April 11, 20240
250 करोड़ के मालिक हैं मलूक नागर, जानें क्यों पड़े ED के छापे?
बहुजन समाज पार्टी के सांसद मलूक नागर ने पार्टी छोड़ दी है, वह जयंत चौधरी की पार्टी राष्ट्रीय जनता दल में शामिल हो गए हैं. मलूक नागर पश्चिमी यूपी के सबसे अमीर सांसद हैं और ईडी ने उनके घर में छापेमारी भ
Read More
Comment here