ਅੰਮ੍ਰਿਤਸਰ ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਤੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਥਾਣਾ ਅਜਨਾਲਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਤਿੰਨ ਦੋਸ਼ੀਆਂ ਨੂੰ ਪੰਜ ਕਿਲੋ ਹੈਰੋਇਨ ਨਾਲ ਕਾਬੂ ਕੀਤਾ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸ.ਪੀ ਦਿਹਾਤੀ ਨੇ ਦੱਸਿਆ ਕਿ ਅਜਨਾਲਾ ਪੁਲਿਸ ਵੱਲੋਂ ਨਸ਼ਿਆ ਖਿਲਾਫ ਚਲਾਈ ਗਈ ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ ਇੱਕ ਵੈਨਿਊ ਗੱਡੀ ਨੂੰ ਸ਼ੱਕ ਦੇ ਆਧਾਰ ਤੇ ਜਦ ਰੋਕਿਆ ਗਿਆ ਤਾਂ ਗੱਡੀ ਦੇ ਚਾਲਕ ਨੇ ਪਿਛੇ ਹੀ ਗੱਡੀ ਰੋਕ ਲਈ ਜਿਸ ਤੇ ਤੁਰੰਤ ਐਕਸ਼ਨ ਲੈਂਦਿਆ ਨਾਕਾ ਪਾਰਟੀ ਵੱਲੋਂ ਉਕਤ ਗੱਡੀ ਵਿੱਚ ਸਵਾਰ ਨੌਜਵਾਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਡੀ ਚਾਲਕ ਤੇ ਪਿੱਛੇ ਬੈਠਾ ਇੱਕ ਹੋਰ ਨੌਜਵਾਨ ਮੌਕਾ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਗੱਡੀ ਵਿੱਚ ਹੋਰ ਸਵਾਰ ਨੌਜਵਾਨ 1. ਮੱਖਣ ਸਿੰਘ ਪੁੱਤਰ ਦਇਆ ਸਿੰਘ ਵਾਸੀ ਭੂਰਾ ਕੋਨਾ ਖੇਮਕਰਨ ਜਿਲ੍ਹਾ ਤਰਨ ਤਾਰਨ, 2. ਸੱਜਣ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਕਿੱਲੀ ਨੌ ਅਬਾਦ ਜੀਰਾ ਜਿਲ੍ਹਾ ਫਿਰੋਜਪੁਰ ਅਤੇ 3. ਵਿਲੀਅਮ ਪੁੱਤਰ ਮੱਦੀ ਮਸੀਹ ਵਾਸੀ ਜੋੜੀਆ ਖੁਰਦ ਡੇਰਾ ਬਾਬਾ ਨਾਨਾਕ ਜਿਲ੍ਹਾ ਬਟਾਲਾ ਨੂੰ ਕਰੀਬ 05 ਕਿੱਲੋ ਹੈਰੋਇੰਨ ਅਤੇ ਇੱਕ 32 ਬੋਰ ਰਿਵਾਲਵਰ ਅਤੇ 05 ਜਿੰਦਾ ਰੌਂਦ ਸਮੇਤ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਜਿਸ ਸਬੰਧੀ ਮੱਖਣ ਸਿੰਘ, ਸੱਜਣ ਸਿੰਘ, ਵਿਲੀਅਮ ਅਤੇ ਇਹਨਾ ਦੇ ਭੱਜਣ ਵਿੱਚ ਕਾਮਯਾਬ ਹੋਏ ਸਾਥੀ ਹਰਪਾਲ ਸਿੰਘ ਉਰਫ ਭਾਲਾ ਅਤੇ ਗੁਰਸੇਵਕ ਸਿੰਘ ਉਰਫ ਸੇਵਕ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਇਸ ਗੈਰ-ਕਨੂੰਨੀ ਵਪਾਰ ਵਿੱਚ ਸ਼ਾਮਲ ਵਿਆਪਕ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਥਾਣਾ ਅਜਨਾਲਾ ਪੁਲਿਸ ਵੱਲੋਂ 5 ਕਿੱਲੋ ਹੈਰੋਇਨ, ਸਣੇ ਤਿੰਨ ਨੋਜਵਾਨ ਕੀਤੇ ਕਾਬੂ
December 6, 20240

Related tags :
#DrugArrests #PunjabPolice #CriminalActivity #LawEnforcement
Related Articles
May 17, 20230
केंद्र सरकार को बड़ी राहत, EWS आरक्षण के फैसले पर सुप्रीम कोर्ट नहीं करेगा पुनर्विचार
सुप्रीम कोर्ट ने बड़ी राहत देते हुए कहा है कि वह आर्थिक रूप से कमजोर वर्ग के लिए EWS आरक्षण के फैसले पर पुनर्विचार नहीं करेगा. 5 जजों की बेंच ने पुनर्विचार याचिका खारिज कर दी। सुप्रीम कोर्ट ने कहा कि
Read More
January 7, 20210
Amrika ‘ਚ ਫਿਰ ਭੜਕੀ ਹਿੰਸਾ : President ਬਣੇ ਰਹਿਣ ਲਈ ਕੁਝ ਵੀ ਕਰਨ ਲਏ ਤਿਆਰ ਰਾਸ਼ਟਰਪਤੀ Donald Trump
ਅਮਰੀਕੀ ਰਾਸ਼ਟਰਪਤੀ Donald Trump ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿਚ Amrika 'ਚ ਫਿਰ ਹਿੰਸਾ ਦੀ ਘਟਨਾ ਵਾਪਰੀ। ਵਾਸ਼ਿੰਗਟਨ ਸਥਿਤ ਕੈਪਿਟਲ ਹਿਲ ਵਿਚ Trump ਦੇ ਸਮਰਥਕਾਂ ਨੇ ਜ਼ਬਰਦਤ ਹੰਗਾਮਾ ਕੀਤਾ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ Trump ਸਮ
Read More
December 4, 20210
ਟਰੱਕ ਯੂਨੀਅਨਾਂ ਨੂੰ ਬਹਾਲ ਕਰਵਾਉਣ ਲਈ ਟਰੱਕ ਓਪਰੇਟਰਾਂ ਵੱਲੋਂ ਧਰਨਾ ਪ੍ਰਦਰਸ਼ਨ
ਸਥਾਨਕ ਸ਼ਹਿਰ ਦੇ ਮੁੱਖ ਭਾਈ ਬਹਿਲੋ ਚੌਂਕ ਭਗਤਾ ਭਾਈਕਾ ਵਿਖੇ ਟਰੱਕ ਓਪਰੇਟਰ ਯੂਨੀਅਨ ਭਗਤਾ ਭਾਈ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ। ਇਸ ਮੌਕੇ ਸਥਾਨਕ ਸ਼ਹਿਰ ਤੋਂ ਟਰੱਕ ਓਪਰੇਟਰ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਦਾ ਕਹਿਣਾ ਸੀ ਕਿ
Read More
Comment here