ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਤੇ ਸਤਿਕਾਰ ਦੇ ਨਾਲ ਅੱਜ ਮਨਾਇਆ ਜਾ ਰਿਹਾ ਹੈ। ਸੰਗਤਾਂ ਵੱਡੀ ਗਿਣਤੀ ਵਿੱਚ ਵੱਖ-ਵੱਖ ਗੁਰਧਾਮਾਂ ਦੇ ਵਿੱਚ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀ ਆਂ ਉੱਥੇ ਹੀ ਦੂਜੇ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਅੱਜ ਸ਼ਹੀਦੀ ਦਿਹਾੜੇ ਮੌਕੇ ਮੱਥਾ ਟੇਕਿਆ ਆਪਣੀ ਸ਼ਰਤਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੱਤਾ ਅਤੇ ਉਹਨਾਂ ਨੇ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹੈ ਤੇ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਆਪਣੀ ਸ਼ਹਾਦਤ ਪ੍ਰਾਪਤ ਕੀਤੀ ਸੀ। ਅਤੇ ਪੂਰੀ ਦੁਨੀਆਂ ਦੇ ਵਿੱਚ ਇੱਕ ਵੱਖਰੀ ਮਿਸਾਲ ਪੈਦਾ ਕੀਤੀ ਸੀ। ਉਹਨਾਂ ਕਿਹਾ ਕਿ ਅੱਜ ਦੇ ਦਿਨ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਨਜ਼ਦੀਕੀ ਗੁਰਦੁਆਰਿਆਂ ਵਿੱਚ ਜਾ ਕੇ ਨਤਮਸਤਕ ਹੋਣਾ ਚਾਹੀਦਾ ਹੈ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ਤੇ ਹਰੇਕ ਨੂੰ ਝੱਲਣਾ ਚਾਹੀਦਾ ਹੈ।
ਸਾਨੂੰ ਸਭ ਨੂੰ ਸਤਿਗੁਰਾਂ ਦੀ ਬਾਣੀ ਦਾ ਕਰਨਾ ਚਾਹੀਦਾ ਹੈ ਜਾਪ – ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
