ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜਾ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਅਤੇ ਹਮਾਇਤੀਆਂ ਵਿਰੁੱਧ ਲਏ ਗਏ ਫੈਸਲਿਆਂ ਨਾਲ ਇਹ ਸਪੱਸ਼ਟ ਕਰਦੇ ਹਾਂ ਕਿ ਅਸੀਂ ਹਮੇਸ਼ਾਂ ਵਾਂਗ ਪੰਜ ਸਿੰਘ ਸਾਹਿਬਾਨ ਦਾ ਸਤਿਕਾਰ ਕਰਦੇ ਹਾਂ ਤੇ ਕਰਦੇ ਰਹਾਂਗੇ। ਇੰਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਭਾਈ ਮੋਹਕਮ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਸਤਨਾਮ ਸਿੰਘ ਮਨਾਵਾ, ਭਾਈ ਵੱਸਣ ਸਿੰਘ ਜੱਫਰਵਾਲ ਤੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕੀਤਾ। ਉਨ੍ਹਾਂ ਕਿਹਾ ਕਿ ਉਹ 2015 ਵਿਚ ਹੋਏ ਸਰਬੱਤ ਖਾਲਸਾ ਨਾਮਕ ਸੰਮੇਲਨ ਦੇ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੀਆਂ ਸੇਵਾਵਾਂ ਨੂੰ ਆਪਣਾ ਆਦਰਸ਼ ਮੰਨਦੇ ਹਨ। ਉਨ੍ਹਾਂ ਕਿਹਾ ਕਿ ਇਹ ਕਦੇ ਨਹੀਂ ਹੋ ਸਕਦਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਅਧੂਰੇ ਤੇ ਗਲਤ ਫੈਸਲਿਆਂ ਵਿਰੁੱਧ ਅਵਾਜ਼ ਬੁਲੰਦ ਨਾ ਕਰੀਏ, ਜੇਕਰ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫੀ ਵਿਰੁੱਧ ਅਸੀਂ ਅਵਾਜ਼ ਬੁਲੰਦ ਨਾ ਕਰਦੇ ਤਾਂ ਉਸ ਨੂੰ ਦਿੱਤੀ ਗਈ ਮੁਆਫੀ ਕਦੇ ਵੀ ਵਾਪਸ ਨਹੀਂ ਹੋਣੀ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਅਧੂਰੇ ਫੈਂਸਲੇ ਲਏ ਗਏ ਹਨ। ਪੰਜ ਸਿੰਘ ਸਾਹਿਬਾਨ ਦਾਗੀਆਂ ਤੇ ਬਾਗੀਆਂ ਨੂੰ ਹੀ ਕਮੇਟੀ ਵਿਚ ਸ਼ਾਮਲ ਕੀਤਾ ਹੈ, ਜਿਨ੍ਹਾਂ ਲੋਕਾਂ ਨੇ ਪੰਥ ਲਈ ਸੰਘਰਸ਼ ਕੀਤੇ ਹਨ ਉਹਨਾਂ ਨੂੰ ਕਿਸੇ ਨੂੰ ਵੀ ਕਮੇਟੀ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਇੰਨ੍ਹਾਂ ਨਰਮ ਫੈਸਲਿਆਂ ਤੇ ਸਜਾਵਾਂ ਦੀ ਮੁਖਾਲਫਤ ਕਰ ਰਹੇ ਹਨ ਤੇ ਹਮੇਸ਼ਾ ਕਰਦੇ ਰਹਿਣਗੇ ਤਾਂ ਜੋ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਦੀ ਸੋਚ ਨੂੰ ਹਕੀਕੀ ਰੂਪ ਮਿਲ ਸਕੇ।
ਸਿੱਖ ਜਥੇਬੰਦੀਆਂ ਵੱਲੋਂ ਸੁਖਬੀਰ ਬਾਦਲ ਨੂੰ ਮੁਾਫੀ ਦੇਣ ਤੇ ਕੀਤੀ ਗਈ ਪ੍ਰੈਸ ਵਾਰਤਾ
December 6, 20240

Related Articles
February 9, 20220
ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤ ਵਾਲੇ ਪਾਸੇ ਸੁੱਟੀ ਧਮਾਕਾਖੇਜ਼ ਸਮੱਗਰੀ ਨੂੰ ਕੀਤਾ ਗਿਆ ਤਬਾਹ
ਅੱਜ ਸਵੇਰੇ ਭਾਰਤ-ਪਾਕਿ ਸਰਹੱਦ ‘ਤੇ ਬੀਓਪੀ ਪੰਜਗਰਾਈਆਂ ‘ਤੇ ਡਰੋਨ ਨਜ਼ਰ ਆਉਣ ਪਿੱਛੋਂ ਡਿਊਟੀ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਤੋਂ ਕੁਝ ਸਮੇਂ ਬਾਅਦ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।
Read More
October 5, 20220
ਸਮਰਾਲਾ : ਨਸ਼ਾ ਖਰੀਦਣ ਲਈ ਪੈਸੇ ਨਾ ਮਿਲਣ ‘ਤੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਪੰਜਾਬ ਅੰਦਰ ਨਸ਼ਿਆਂ ਨਾਲ ਬਰਬਾਦੀ ਜਾਰੀ ਹੈ। ਸਮਰਾਲਾ ਵਿਖੇ ਨਸ਼ੇ ਦੇ ਆਦੀ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਇਹ ਨੌਜਵਾਨ ਨਸ਼ੇ ਦੀ ਪੂਰਤੀ ਲਈ ਘਰ ਦਾ ਸਾਮਾਨ ਵੇਚਦਾ ਰਹਿੰਦਾ ਸੀ। ਮ੍ਰਿਤਕ ਦੀ ਸ਼ਨਾਖਤ ਪ੍ਰਿੰਸ ਕੁਮਾਰ (27) ਵਜੋਂ ਹੋਈ। ਪ੍ਰਿੰਸ
Read More
May 9, 20240
पंजाब में बीजेपी की तीसरी लिस्ट जारी, संगुरार समेत इन सीटों से उम्मीदवारों का ऐलान
पंजाब में उम्मीदवारों द्वारा नामांकन भरे जा रहे हैं. मतदान एक जून को होना है। ऐसे में हर पार्टी अपने उम्मीदवारों की घोषणा कर रही है. पंजाब बीजेपी ने उम्मीदवारों की तीसरी लिस्ट जारी कर दी है.
पंजाब
Read More
Comment here