ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜਾ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਅਤੇ ਹਮਾਇਤੀਆਂ ਵਿਰੁੱਧ ਲਏ ਗਏ ਫੈਸਲਿਆਂ ਨਾਲ ਇਹ ਸਪੱਸ਼ਟ ਕਰਦੇ ਹਾਂ ਕਿ ਅਸੀਂ ਹਮੇਸ਼ਾਂ ਵਾਂਗ ਪੰਜ ਸਿੰਘ ਸਾਹਿਬਾਨ ਦਾ ਸਤਿਕਾਰ ਕਰਦੇ ਹਾਂ ਤੇ ਕਰਦੇ ਰਹਾਂਗੇ। ਇੰਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਭਾਈ ਮੋਹਕਮ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਸਤਨਾਮ ਸਿੰਘ ਮਨਾਵਾ, ਭਾਈ ਵੱਸਣ ਸਿੰਘ ਜੱਫਰਵਾਲ ਤੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕੀਤਾ। ਉਨ੍ਹਾਂ ਕਿਹਾ ਕਿ ਉਹ 2015 ਵਿਚ ਹੋਏ ਸਰਬੱਤ ਖਾਲਸਾ ਨਾਮਕ ਸੰਮੇਲਨ ਦੇ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੀਆਂ ਸੇਵਾਵਾਂ ਨੂੰ ਆਪਣਾ ਆਦਰਸ਼ ਮੰਨਦੇ ਹਨ। ਉਨ੍ਹਾਂ ਕਿਹਾ ਕਿ ਇਹ ਕਦੇ ਨਹੀਂ ਹੋ ਸਕਦਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਅਧੂਰੇ ਤੇ ਗਲਤ ਫੈਸਲਿਆਂ ਵਿਰੁੱਧ ਅਵਾਜ਼ ਬੁਲੰਦ ਨਾ ਕਰੀਏ, ਜੇਕਰ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫੀ ਵਿਰੁੱਧ ਅਸੀਂ ਅਵਾਜ਼ ਬੁਲੰਦ ਨਾ ਕਰਦੇ ਤਾਂ ਉਸ ਨੂੰ ਦਿੱਤੀ ਗਈ ਮੁਆਫੀ ਕਦੇ ਵੀ ਵਾਪਸ ਨਹੀਂ ਹੋਣੀ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਅਧੂਰੇ ਫੈਂਸਲੇ ਲਏ ਗਏ ਹਨ। ਪੰਜ ਸਿੰਘ ਸਾਹਿਬਾਨ ਦਾਗੀਆਂ ਤੇ ਬਾਗੀਆਂ ਨੂੰ ਹੀ ਕਮੇਟੀ ਵਿਚ ਸ਼ਾਮਲ ਕੀਤਾ ਹੈ, ਜਿਨ੍ਹਾਂ ਲੋਕਾਂ ਨੇ ਪੰਥ ਲਈ ਸੰਘਰਸ਼ ਕੀਤੇ ਹਨ ਉਹਨਾਂ ਨੂੰ ਕਿਸੇ ਨੂੰ ਵੀ ਕਮੇਟੀ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਇੰਨ੍ਹਾਂ ਨਰਮ ਫੈਸਲਿਆਂ ਤੇ ਸਜਾਵਾਂ ਦੀ ਮੁਖਾਲਫਤ ਕਰ ਰਹੇ ਹਨ ਤੇ ਹਮੇਸ਼ਾ ਕਰਦੇ ਰਹਿਣਗੇ ਤਾਂ ਜੋ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਦੀ ਸੋਚ ਨੂੰ ਹਕੀਕੀ ਰੂਪ ਮਿਲ ਸਕੇ।
ਸਿੱਖ ਜਥੇਬੰਦੀਆਂ ਵੱਲੋਂ ਸੁਖਬੀਰ ਬਾਦਲ ਨੂੰ ਮੁਾਫੀ ਦੇਣ ਤੇ ਕੀਤੀ ਗਈ ਪ੍ਰੈਸ ਵਾਰਤਾ
