ਅੰਮ੍ਰਿਤਸਰ ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਤੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਥਾਣਾ ਅਜਨਾਲਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਤਿੰਨ ਦੋਸ਼ੀਆਂ ਨੂੰ ਪੰਜ ਕਿਲੋ ਹੈਰੋਇਨ ਨਾਲ ਕਾਬੂ ਕੀਤਾ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸ.ਪੀ ਦਿਹਾਤੀ ਨੇ ਦੱਸਿਆ ਕਿ ਅਜਨਾਲਾ ਪੁਲਿਸ ਵੱਲੋਂ ਨਸ਼ਿਆ ਖਿਲਾਫ ਚਲਾਈ ਗਈ ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ ਇੱਕ ਵੈਨਿਊ ਗੱਡੀ ਨੂੰ ਸ਼ੱਕ ਦੇ ਆਧਾਰ ਤੇ ਜਦ ਰੋਕਿਆ ਗਿਆ ਤਾਂ ਗੱਡੀ ਦੇ ਚਾਲਕ ਨੇ ਪਿਛੇ ਹੀ ਗੱਡੀ ਰੋਕ ਲਈ ਜਿਸ ਤੇ ਤੁਰੰਤ ਐਕਸ਼ਨ ਲੈਂਦਿਆ ਨਾਕਾ ਪਾਰਟੀ ਵੱਲੋਂ ਉਕਤ ਗੱਡੀ ਵਿੱਚ ਸਵਾਰ ਨੌਜਵਾਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਡੀ ਚਾਲਕ ਤੇ ਪਿੱਛੇ ਬੈਠਾ ਇੱਕ ਹੋਰ ਨੌਜਵਾਨ ਮੌਕਾ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਗੱਡੀ ਵਿੱਚ ਹੋਰ ਸਵਾਰ ਨੌਜਵਾਨ 1. ਮੱਖਣ ਸਿੰਘ ਪੁੱਤਰ ਦਇਆ ਸਿੰਘ ਵਾਸੀ ਭੂਰਾ ਕੋਨਾ ਖੇਮਕਰਨ ਜਿਲ੍ਹਾ ਤਰਨ ਤਾਰਨ, 2. ਸੱਜਣ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਕਿੱਲੀ ਨੌ ਅਬਾਦ ਜੀਰਾ ਜਿਲ੍ਹਾ ਫਿਰੋਜਪੁਰ ਅਤੇ 3. ਵਿਲੀਅਮ ਪੁੱਤਰ ਮੱਦੀ ਮਸੀਹ ਵਾਸੀ ਜੋੜੀਆ ਖੁਰਦ ਡੇਰਾ ਬਾਬਾ ਨਾਨਾਕ ਜਿਲ੍ਹਾ ਬਟਾਲਾ ਨੂੰ ਕਰੀਬ 05 ਕਿੱਲੋ ਹੈਰੋਇੰਨ ਅਤੇ ਇੱਕ 32 ਬੋਰ ਰਿਵਾਲਵਰ ਅਤੇ 05 ਜਿੰਦਾ ਰੌਂਦ ਸਮੇਤ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਜਿਸ ਸਬੰਧੀ ਮੱਖਣ ਸਿੰਘ, ਸੱਜਣ ਸਿੰਘ, ਵਿਲੀਅਮ ਅਤੇ ਇਹਨਾ ਦੇ ਭੱਜਣ ਵਿੱਚ ਕਾਮਯਾਬ ਹੋਏ ਸਾਥੀ ਹਰਪਾਲ ਸਿੰਘ ਉਰਫ ਭਾਲਾ ਅਤੇ ਗੁਰਸੇਵਕ ਸਿੰਘ ਉਰਫ ਸੇਵਕ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਇਸ ਗੈਰ-ਕਨੂੰਨੀ ਵਪਾਰ ਵਿੱਚ ਸ਼ਾਮਲ ਵਿਆਪਕ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਥਾਣਾ ਅਜਨਾਲਾ ਪੁਲਿਸ ਵੱਲੋਂ 5 ਕਿੱਲੋ ਹੈਰੋਇਨ, ਸਣੇ ਤਿੰਨ ਨੋਜਵਾਨ ਕੀਤੇ ਕਾਬੂ
December 6, 20240
Related tags :
#DrugArrests #PunjabPolice #CriminalActivity #LawEnforcement
Related Articles
May 10, 20210
ਸਲਮਾਨ ਖਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਕੋਰੋਨਾ ਪਾਜ਼ੀਟਿਵ, ਅਦਾਕਾਰ ਨੇ ਖੁਦ ਕੀਤੀ ਪੁਸ਼ਟੀ
ਸਲਮਾਨ ਖਾਨ ਦੀਆਂ ਦੋ ਭੈਣਾਂ ਅਲਵੀਰਾ ਅਗਨੀਹੋਤਰੀ ਤੇ ਅਰਪਿਤਾ ਸ਼ਰਮਾ ਵੀ ਕੋਰੋਨਾ ਦਾ ਸ਼ਿਕਾਰ ਹੋ ਗਈਆਂ ਹਨ। ਸਲਮਾਨ ਖਾਨ ਨੇ ਖ਼ੁਦ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਸਲਮਾਨ ਖਾਨ ਦੀ ਫਿਲਮ ‘ਰਾਧੇ’ ਓਟੀਟੀ ਪਲੇਟਫਾਰਮ ਦੇ ਨਾਲ ਵਿਸ਼ਵ ਭਰ ਦੇ ਸਿ
Read More
February 9, 20230
जालंधर में रिश्वत लेने वाले इंजीनियर काबू जूनियर को बहाल करने के लिए 15 लाख रुपए लिए।
पंजाब विजिलेंस ब्यूरो ने भ्रष्टाचार विरोधी अभियान के तहत जालंधर के बिजली विभाग में तैनात एक अधिकारी पर शिकंजा कसा है। जालंधर में तैनात पीएसपीसीएल के अतिरिक्त अधीक्षण अभियंता (एएसई) को विजीलैंस ब्यूरो
Read More
December 4, 20240
ਵਾਲਮੀਕਿ ਮਜ਼੍ਹਬੀ ਸਿੱਖ ਸਮਾਜ ਵੱਲੋਂ ਏਅਰਪੋਰਟ ਰੋਡ ਤੇ ਲਾਇਆ ਧਰਨਾ
ਪਿੰਡ ਤਲਵੰਡੀ ਨਹਿਰ ਤਹਿਸੀਲ ਅਜਨਾਲਾ ਵਿਖੇ ਇੱਕ ਗਰੀਬ ਪਰਿਵਾਰ ਦੇ ਘਰ ਦਾ ਪਾਣੀ ਅਤੇ ਰਸਤਾ ਬੰਦ ਕਰਨ ਦੇ ਰੋਸ ਵਜੋਂ ਬਾਬਾ ਨਛੱਤਰ ਨਾਥ ਅਤੇ ਹੋਰ ਵਾਲਮੀਕਿ ਮਜ਼੍ਹਬੀ ਸਿੱਖ ਸੰਸਥਾਵਾਂ ਵੱਲੋਂ ਏਅਰਪੋਰਟ ਰੋਡ ਚੌਂਕ ਮੀਰਾਂਕੋਟ ਵਿਖੇ ਧਰਨਾ ਲਗਾਇਆ ਗਿਆ।
Read More
Comment here