News

ਡੇਰਾ ਬਾਬਾ ਨਾਨਕ ਦੇ ਨਜਦੀਕੀ ਪਿੰਡ ਮਹਾਲ ਨੰਗਲ ਕਣਕ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ

ਦੇਰ ਰਾਤ ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਮਹਾਲ ਨੰਗਲ ਦੇ ਸਾਹਮਣੇ ਗੁਰਦੁਆਰਾ ਬਾਬਾ ਸ਼੍ਰੀ ਚੰਦ ਬਾਠ ਸਾਹਿਬ ਵੱਲੋਂ ਖਰੀਦੀ ਗਈ ਜ਼ਮੀਨ ਵਿੱਚੋਂ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜ਼ਮੀਨ ਨੂੰ ਬਲਦੇਵ ਸਿੰਘ ਸਾਬਕਾ ਸਰਪੰਚ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਤਪਾਲਾ ਅਤੇ ਲਖਬੀਰ ਸਿੰਘ ਆੜ੍ਹਤੀ ਪੁੱਤਰ ਸਵਰਨ ਸਿੰਘ ਪਿੰਡ ਸਮਰਾਏ ਦੇ ਰਹਿਣ ਵਾਲੇ ਹਨ, ਉਨ੍ਹਾਂ ਵੱਲੋਂ ਇਸ ਜ਼ਮੀਨ ਨੂੰ ਠੇਕੇ ਤੇ ਲੈ ਕੇ ਕਣਕ ਦੀ ਖੇਤੀ ਕੀਤੀ ਹੋਈ ਹੈ ਅੱਜ ਖੇਤ ਮਜ਼ਦੂਰ ਜਦੋਂ ਖੇਤਾਂ ਵਿੱਚ ਕਣਕ ਨੂੰ ਸਪਰੇਅ ਕਰ ਰਹੇ ਸਨ, ਤਾਂ ਇਸ ਦੌਰਾਨ ਉਨ੍ਹਾਂ ਨੂੰ ਇਸ ਖੇਤ ਵਿੱਚੋਂ ਇੱਕ ਸ਼ੱਕੀ ਚੀਜ਼ ਦਿਖਾਈ ਦਿੱਤੀ, ਜਿੱਥੇ ਮਜ਼ਦੂਰਾਂ ਵੱਲੋਂ ਇਸ ਸੰਬੰਧੀ ਜਾਣਕਾਰੀ ਜ਼ਮੀਨ ਦੇ ਠੇਕੇਦਾਰਾਂ ਨੂੰ ਦਿੱਤੀ ਗਈ । ਠੇਕੇਦਾਰਾ ਨੇ ਤੁਰੰਤ ਫੋਨ ਰਾਹੀ ਇਸ ਦੀ ਇਤਲਾਹ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਦਿੱਤੀ। ਇਸ ਉਪਰੰਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਤੇ ਬੀ.ਐੱਸ.ਐੱਫ ਦੀ 113 ਬਟਾਲੀਆਂ ਦੇ ਜਵਾਨਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ਵਿੱਚ ਲਿਆ ਗਿਆ ।

ਇਸ ਸੰਬੰਧੀ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ ਸਤਪਾਲ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਪੁਲਸ ਅਤੇ ਬੀ.ਐੱਸ.ਐੱਫ ਦੇ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਖੇਤਾਂ ਵਿੱਚੋਂ ਜੋ ਡਰੋਨ ਮਿਲਿਆ ਹੈ, ਉਸ ਨੂੰ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Comment here

Verified by MonsterInsights