ਬੀਤੀ ਦੇਰ ਰਾਤ ਕਪੂਰਥਲਾ ਦੇ ਸ਼ਹਿਰ ਫਗਵਾੜਾ ਸਥਿਤ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ਮਹਾਲੀਗੇਟ ਵਿਖੇ ਇੱਕ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਜ਼ਹਿਰ ਖਾਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਣ ‘ਤੇ ਹਿੰਦੂ ਸੰਗਠਨ ਦੇ ਆਗੂ ਅਤੇ ਪੁਲਿਸ ਵੱਲੋਂ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਸ਼ੂ ਵਿਭਾਗ ਦੇ ਡਾਕਟਰ ਬਿਮਾਰ ਗਊਆਂ ਦਾ ਇਲਾਜ ਕਰ ਰਹੇ ਹਨ। ਮਰਨ ਜਾਣ ਵਾਲੀਆਂ ਗਾਵਾਂ ਦੀ ਗਿਣਤੀ ਵੱਧ ਹੋ ਸਕਦੀ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਮੰਤਰੀ ਸੋਮ ਪ੍ਰਕਾਸ਼ ਅਤੇ ਹੋਰ ਸਿਆਸੀ ਆਗੂ ਮੌਕੇ ‘ਤੇ ਪੁੱਜੇ ਅਤੇ ਕਿਹਾ ਕਿ 19 ਤੱਕ ਘਟਨਾ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ |
Comment here