ਅੰਮ੍ਰਿਤਸਰ ਦੇ ਵਿੱਚ ਲੁੱਟਖੋਹ ਦੀਆਂ ਵਾਰਦਾਤਾਂ ਇੱਕ ਵਾਰ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ ਤਾਜ਼ਾ ਮਾਮਲਾ ਬੀਤੀ ਰਾਤ ਦਾ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਚੋਂ ਸਾਹਮਣੇ ਆਇਆ ਜਿੱਥੇ ਕਿ ਥਾਣਾ ਵੇਰਕਾ ਦੇ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਆਪਣੀ ਆਪਣੀ ਡਿਊਟੀ ਕਰਕੇ ਜਦੋਂ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਅਣਪਛਾਤੇ 5 ਨੌਜਵਾਨਾਂ ਵੱਲੋਂ ਉਸ ਤੇ ਹਮਲਾ ਕੀਤਾ ਗਿਆ ਤੇ ਪੁਲਿਸ ਮੁਲਾਜ਼ਮ ਨੂੰ ਰੋਕ ਕੇ ਉਸਦੀ ਪਿਸਤੋਲ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਪੁਲਿਸ ਅਧਿਕਾਰੀ ਬੂਟਾ ਸਿੰਘ ਨੇ ਦੱਸਿਆ ਕਿ ਜਦੋਂ ਡਿਊਟੀ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਤਿੰਨ ਮੋਟਰਸਾਈਕਲਾਂ ਤੇ ਸਵਾਰ ਪੰਜ ਨੌਜਵਾਨਾਂ ਵੱਲੋਂ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਅਤੇ ਜਦੋਂ ਰੋਕ ਬਾਹਰ ਆਇਆ ਤਾਂ ਨੌਜਵਾਨਾਂ ਵੱਲੋਂ ਉਸਦੀ ਪਿਸਤੋਲ ਖੋਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉਹਨਾਂ ਨੌਜਵਾਨਾਂ ਦੀ ਕੀ ਵਜਹਾ ਰੰਜਿਸ਼ ਸੀ ਇਸ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਸ ਸਮੇਂ ਹਮਲਾਵਾਰਾਂ ਵੱਲੋਂ ਪਿਸਤੋਲ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਸ ਸਮੇਂ ਤਿੰਨ ਰੋਂਦ ਵੀ ਮੌਕੇ ਤੇ ਡਿੱਗ ਅਤੇ ਮੌਕੇ ਤੇ ਉਹਨਾਂ ਦੇ ਹੱਥ ਤੇ ਵੀ ਗੰਭੀਰ ਸੱਟ ਲੱਗੀ ਹੈ ਜਿਸ ਤੋਂ ਬਾਅਦ ਉਹਨਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਇਸ ਮਾਮਲੇ ਚ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਬੀਤੀ ਰਾਤ ਦਾ ਹੈ ਅਤੇ ਇੱਕ ਪੁਲਿਸ ਅਧਿਕਾਰੀ ਬੂਟਾ ਸਿੰਘ ਦੇ ਉੱਪਰ ਕੁਝ ਹਮਲਾਵਰਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਿਲਹਾਲ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਨ ਦੀ ਕਾਰਵਾਈ ਕਰੇਗੀ ਤੇ ਜਲਦ ਹੀ ਉਹਨਾਂ ਪੰਜ ਹਮਲਾਵਰਾਂ ਨੂੰ ਵੀ ਗਿਰਫਤਾਰ ਕੀਤਾ ਜਾਵੇਗਾ।
Comment here