ਹੈਮਰ ਥਰੋ ਦੇ ਵਿੱਚ ਯੂਨੀਅਰ ਨੈਸ਼ਨਲ ਉੜੀਸਾ ਦੇ ਵਿੱਚ 39 ਜੂਨੀਅਰ ਨੈਸ਼ਨਲ ਗੇਮਾਂ ਦੇ ਵਿੱਚ ਗੁਰਦਾਸਪੁਰ ਦੇ ਪਿੰਡ ਸੇਖਾ ਦੇ ਪਰਮਵੀਰ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਗੁਰਦਾਸਪੁਰ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਅਤੇ ਉਨਾਂ ਦੇ ਸਵਾਗਤ ਦੇ ਲਈ ਗੁਰਦਾਸਪੁਰ ਦੇ ਨਵੇਂ ਬੱਸ ਸਟੈਂਡ ਵਿਖੇ ਪਰਮਵੀਰ ਸਿੰਘ ਦੇ ਪਰਿਵਾਰ ਵਾਲਿਆਂ ਵੱਲੋ ਅਤੇ ਪਿੰਡ ਵਾਸੀਆਂ ਵੱਲੋਂ ਓਹਨਾ ਨੂੰ ਹਾਰ ਪਾ ਕੇ ਅਤੇ ਢੋਲ ਵਜਾ ਕੇ ਉਹਨਾਂ ਦਾ ਸਵਾਗਤ ਕੀਤਾ ਗਿਆ। ਗੁਰਦਾਸਪੁਰ ਦੇ ਪਿੰਡ ਸੇਖਾ ਦੇ ਵਾਸੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਉਹਨਾਂ ਦੇ ਮਾਂ ਪਿਓ ਨੇ ਕਿਹਾ ਕਿ ਸਾਨੂੰ ਆਪਣੇ ਬੱਚੇ ਤੇ ਮਾਣ ਹੈ ਪਰਮਵੀਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਨਸ਼ੇ ਤੋਂ ਦੂਰ ਹੋ ਕੇ ਖੇਡਾਂ ਵੱਲ ਆਉਣਾ ਚਾਹੀਦਾ ਹੈ |
ਨੈਸ਼ਨਲ ਗੇਮ ਹੈਮਰ ਥਰੋ ‘ਚ ਨੌਜਵਾਨ ਨੇ ਜਿੱਤਿਆ ਗੋਲਡ ਮੈਡਲ, ਪਰਿਵਾਰ ਅਤੇ ਪਿੰਡ ਵਾਸੀਆ ਨੇ ਕੀਤਾ ਭਰਵਾਂ ਸਵਾਗਤ
