Site icon SMZ NEWS

ਬਾਬਾ ਬਕਾਲਾ ਸਾਹਿਬ ਗੁਰਦੁਆਰੇ ਵਿੱਚ ਡਿਊਟੀ ਕਰਦੇ ਗ੍ਰੰਥੀ ਸਿੰਘ ਦਾ ਦੇਰ ਰਾਤ ਤੇਜਧਾਰ ਹਥਿਆਰਾਂ ਨਾਲ ਹੋਇਆ ਕਤਲ

ਲਗਾਤਾਰ ਹੀ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਡਗਮਗਾਉਂਦੀ ਨਜ਼ਰ ਆ ਰਹੀ ਹੈ ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਅੰਮ੍ਰਿਤਸਰ ਦਿਹਾਤੀ ਇਲਾਕੇ ਦੇ ਵਿੱਚ ਖਾਣਾ ਰਈਆ ਦੇ ਨਜ਼ਦੀਕ ਬਾਬਾ ਬਕਾਲਾ ਸਾਹਿਬ ਗੁਰਦੁਆਰੇ ਵਿੱਚ ਡਿਊਟੀ ਕਰਦੇ ਗ੍ਰੰਥੀ ਸਿੰਘ ਦਾ ਕਤਲ ਕਰ ਦਿੱਤਾ ਗਿਆ ਇਸ ਸਬੰਧੀ ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਵਿਅਕਤੀ ਦਾ ਨਾਮ ਰਮਨਦੀਪ ਸਿੰਘ ਹੈ ਜੋ ਕਿ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਡਿਊਟੀ ਕਰਦਾ ਹੈ ਤੇ ਦੇਰ ਰਾਤ ਉਹ ਆਪਣੀ ਡਿਊਟੀ ਕਰਕੇ ਜਦੋਂ ਆਪਣੇ ਪਿਤਾ ਨਾਲ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਦੇ ਵਿੱਚ ਕਿਸੇ ਵਿਅਕਤੀ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਅਤੇ ਉਸ ਦੀ ਅੱਖ ਦੇ ਵਿੱਚ ਲਾਲ ਮਿਰਚਾਂ ਵੀ ਪਾਈਆਂ ਗਈਆਂ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਹੁਣ ਪੁਲਿਸ ਦੇ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਦੂਜੇ ਪਾਸੇ ਇਸ ਮਾਮਲੇ ਦੇ ਵਿੱਚ ਇਹ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਦਿਲਬਾਗ ਸਿੰਘ ਨਾਮਕ ਵਿਅਕਤੀ ਨੇ ਸੂਚਨਾ ਦਿੱਤੀ ਹੈ ਕਿ ਉਸਦੇ ਪੁੱਤਰ ਗ੍ਰੰਥੀ ਰਮਨਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ ਅਤੇ ਸਾਹਿਬ ਸਿੰਘ ਨਾਮਕ ਵਿਅਕਤੀ ਵੱਲੋਂ ਹੀ ਉਸਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ ਅਤੇ ਸਾਫ ਸਿੰਘ ਨਾਮਕ ਵਿਅਕਤੀ ਨੂੰ ਫੜਨ ਦੇ ਲਈ ਪੁਲਿਸ ਵੱਲੋਂ ਟੀਮਾਂ ਵੀ ਬਣਾਈਆਂ ਗਈਆਂ ਤੇ ਜਲਦ ਹੀ ਆਰੋਪੀ ਨੂੰ ਗ੍ਰਫਤਾਰ ਕਰ ਲਿੱਤਾ ਜਾਵੇਗਾ।

Exit mobile version