2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਹੋਈ ਇਕੱਤਰਤਾ ਦੇ ਵਿੱਚ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਮੰਨਿਆ ਹੈ ਕਿ ਉਹਨਾਂ ਦੇ ਕਹਿਣ ਤੇ ਹੀ ਗੁਰਮੀਤ ਰਾਮ ਰਹੀਮ ਨੂੰ ਸਿੰਘ ਸਾਹਿਬਾਨਾ ਵੱਲੋਂ ਮਾਫੀ ਦਿੱਤੀ ਗਈ ਸੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਨੇਤਾਵਾਂ ਨੂੰ ਧਾਰਮਿਕ ਸਜ਼ਾਵਾਂ ਲਗਾਈਆਂ ਗਈਆਂ ਹਨ। ਇਸ ਦੌਰਾਨ 2015 ਦੇ ਵਿੱਚ ਪੰਜ ਪਿਆਰਿਆਂ ਵੱਲੋਂ ਰਾਮ ਰਹੀਮ ਨੂੰ ਮਾਫੀ ਦੇਣ ਦਾ ਵਿਰੋਧ ਜਤਾਇਆ ਗਿਆ ਸੀ ਜਿਸ ਦੇ ਚਲਦੇ ਉਸ ਸਮੇਂ ਸਿੰਘ ਸਾਹਿਬਾਨਾਂ ਵੱਲੋਂ ਪੰਜ ਪਿਆਰਿਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਤੇ ਉਹਨਾਂ ਪੰਜ ਪਿਆਰਿਆਂ ਨੂੰ ਦੁਬਾਰਾ ਨੌਕਰੀ ਤੇ ਬਹਾਲ ਕਰਵਾਉਣ ਦੇ ਲਈ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਵਿੱਚ ਉਹਨਾਂ ਨੇ ਮੰਗ ਕੀਤੀ ਕਿ ਪੰਜ ਪਿਆਰਿਆਂ ਦੀ ਨੌਕਰੀ ਦੀ ਬਹਾਲੀ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਥ ਚੋਂ ਛੇ ਕਿਹਾ ਜਾਵੇ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਿਸ ਸੁਖਬੀਰ ਬਾਦਲ ਨੇ ਬਰਗਾੜੀ ਵਿਖੇ ਬੇਅਦਬੀ ਕਰਵਾਈ ਹੋਵੇ ਕਤਲ ਦੇ ਦੋਸ਼ਾਂ ਵਿੱਚ ਜਿਸ ਦਾ ਨਾਮ ਹੋਵੇ ਅਤੇ ਖੁਦ ਉਸਨੇ ਆਪਣੇ ਦੋਸ਼ ਮੰਨੇ ਹੋਣ ਅਜਿਹੇ ਵਿਅਕਤੀ ਨੂੰ ਸਿਰਫ ਭਾਂਡੇ ਮਾਂਜਣ ਦੀ ਸਜ਼ਾ ਅਤੇ ਜਿਸ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਹੈ ਉਸਨੂੰ ਪੰਥ ਚੋਂ ਛੇਕਣ ਦੀ ਸਜ਼ਾ ਕਿਵੇਂ ਮਿਲ ਸਕਦੀ ਹੈ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਜੋ ਕਿ ਇਸ ਸਮੇਂ ਚੰਬੜੀ ਹੋਈ ਕਮੇਟੀ ਬਣ ਚੁੱਕੀ ਹੈ ਕਿਉਂਕਿ 2011 ਤੋਂ ਬਾਅਦ ਅੱਜ ਤੱਕ ਚੋਣਾਂ ਨਹੀਂ ਹੋ ਸਕੀਆਂ। ਅਤੇ ਅਗਰ ਇਹਨਾਂ ਨੇ ਨਰਾਇਣ ਸਿੰਘ ਚੋੜਾ ਨੂੰ ਪੰਥ ਚੋਂ ਛੇਕਣ ਦੀ ਹਰਕਤ ਕੀਤੀ ਤਾਂ ਫਿਰ ਸੰਗਤ ਇਹਨਾਂ ਨੂੰ ਸੰਗਤ ਵਿੱਚੋਂ ਹੀ ਛੇਕ ਦਵੇਗੀ।
ਅਕਾਲ ਤਖ਼ਤ ਸਾਹਿਬ ਵਲੋਂ ਬਰਖਾਸਤ ਕੀਤੇ ਪੰਜ ਪਿਆਰਿਆਂ ਦੀ ਬਹਾਲੀ ਦੇ ਲਈ ਸਿੱਖ ਜਥੇਬੰਦੀਆਂ ਨੇ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ ਮੰਗ ਪੱਤਰ

Related tags :
Comment here