ਪੰਜਾਬ ਦੇ ਜਲੰਧਰ ‘ਚ ਜਲੰਧਰ-ਪਠਾਨਕੋਟ ਹਾਈਵੇ ‘ਤੇ ਇਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਜਲੰਧਰ ਦੌਰੇ ਕਾਰਨ ਪੁਲੀਸ ਵੱਲੋਂ ਰਸਤਾ ਮੋੜ ਦਿੱਤਾ ਗਿਆ ਹੈ। ਰਾਜਪਾਲ ਦੇ ਦੌਰੇ ਤੋਂ ਪਹਿਲਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਗੰਨੇ ਨਾਲ ਲੱਦੀ ਇੱਕ ਟਰੈਕਟਰ ਟਰਾਲੀ ਨੂੰ ਸਾਈਡ ਨਾਲ ਟੱਕਰ ਮਾਰ ਦਿੱਤੀ। ਇਸ ਘਟਨਾ ਦੌਰਾਨ ਡਰਾਈਵਰ ਟਰੈਕਟਰ ਟਰਾਲੀ ‘ਤੇ ਕਾਬੂ ਗੁਆ ਬੈਠਾ ਅਤੇ ਡਿਵਾਈਡਰ ‘ਤੇ ਚੜ੍ਹ ਗਿਆ ਅਤੇ ਡਿਵਾਈਡਰ ‘ਤੇ ਚੜ੍ਹਨ ਤੋਂ ਬਾਅਦ ਟਰਾਲੀ ਸੜਕ ‘ਤੇ ਪਲਟ ਗਈ। ਘਟਨਾ ਦੌਰਾਨ ਹਾਈਵੇਅ ‘ਤੇ ਜਾਮ ਲੱਗ ਗਿਆ। ਇਸ ਘਟਨਾ ਦੌਰਾਨ ਪੁਲੀਸ ਮੁਲਾਜ਼ਮ ਘਬਰਾ ਗਏ ਅਤੇ ਟਰੈਕਟਰ ਟਰਾਲੀ ਨੂੰ ਸੜਕ ਕਿਨਾਰੇ ਲਿਜਾਣਾ ਸ਼ੁਰੂ ਕਰ ਦਿੱਤਾ।
ਦਰਅਸਲ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਰਾਜਪਾਲ ਦਾ ਕਾਫਲਾ ਇਸ ਸੜਕ ਤੋਂ ਲੰਘਣਾ ਹੈ। ਜਿਸ ਕਾਰਨ ਸੜਕ ਨੂੰ ਖਾਲੀ ਕਰਵਾ ਕੇ ਰਸਤਾ ਮੋੜ ਦਿੱਤਾ ਗਿਆ ਹੈ। ਹਾਲਾਂਕਿ ਇਸ ਘਟਨਾ ਸਬੰਧੀ ਪੁਲਿਸ ਮੁਲਾਜ਼ਮਾਂ ਨਾਲ ਗੱਲ ਕਰਨੀ ਚਾਹੀ ਪਰ ਉਨ੍ਹਾਂ ਨੇ ਇਸ ਘਟਨਾ ਸਬੰਧੀ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕੋਈ ਵੀ ਮੁਲਾਜ਼ਮ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ | ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਗੰਨੇ ਨਾਲ ਭਰੀ ਟਰਾਲੀ ਪਲਟੀ , ਸੜਕ ‘ਤੇ ਲੱਗ ਗਿਆ ਜਾਮ

Related tags :
Comment here