ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਨੈਤਪੁਰਾ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਸਿੱਧੀ ਬਜਾਈ ਕੀਤੀ ਗਈ ਸੀ,ਜਿਸ ਉੱਪਰ ਹੁਣ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ, ਕਿਸਾਨਾਂ ਦੀ ਫਸਲ ਦਾ 30 ਤੋਂ 40% ਗੁਲਾਬੀ ਸੁੰਡੀ ਨੇ ਨੁਕਸਾਨ ਕਰ ਦਿੱਤਾ ਹੈ, ਜਿਸ ਦੇ ਬਚਾਅ ਵਜੋਂ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਕਹਿਣ ਮੁਤਾਬਕ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ ਸੀ ਲੇਕਿਨ ਫਿਰ ਵੀ ਗੁਲਾਬੀ ਸੁੰਡੀ ਦਾ ਹਮਲਾ ਉਸੇ ਤਰ੍ਹਾਂ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਉਹਨਾਂ ਦੀ ਸਿੱਧੀ ਬਜਾਈ ਦੀ ਕਣਕ ਦਾ ਬਹੁਤ ਸਾਰਾ ਨੁਕਸਾਨ ਹੋ ਚੁੱਕਾ ਹੈ ਉਹਨਾਂ ਕਿਹਾ ਕਿ ਗੁਲਾਬੀ ਸੁੰਡੀ ਜਿਸ ਤਰ੍ਹਾਂ ਹਮਲਾ ਕਰ ਰਹੀ ਹੈ ਉਸ ਤੋਂ ਲੱਗ ਰਿਹਾ ਹੈ ਕਿ ਇਸ ਵਾਰ ਉਹਨਾਂ ਦਾ ਲਾਗਤ ਮੁੱਲ ਵੀ ਪੂਰਾ ਨਹੀਂ ਹੋਵੇਗਾ ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਬਾਜ਼ਾਰਾਂ ਅੰਦਰ ਵਿਕ ਰਹੀਆਂ ਨਕਲੀ ਦਵਾਈਆਂ ਉੱਪਰ ਨਕੇਲ ਕੱਸੇ|