Site icon SMZ NEWS

ਕਿਸਾਨਾਂ ਨੇ ਦਿੱਲੀ ਜਾਣ ਦਾ ਮੁੜ ਕੀਤਾ ਐਲਾਨ

ਕੱਲ੍ਹ ਇੱਕ ਵਾਰ ਫਿਰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਅੰਬਾਲਾ ਦੇ ਐੱਸ.ਪੀ. ਜਾਣਕਾਰੀ ਦਿੰਦਿਆਂ ਸੁਰਿੰਦਰ ਭੌਰੀਆ ਨੇ ਦੱਸਿਆ ਕਿ ਮੈਂ ਮੀਡੀਆ ਰਾਹੀਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਜਾਣ ਲਈ ਅਪਲਾਈ ਕਰਨ ਅਤੇ ਜੇਕਰ ਇਜਾਜ਼ਤ ਹੋਵੇ ਤਾਂ ਹੀ ਅੱਗੇ ਵਧਣ। ਉਸਨੇ ਕਿਹਾ ਬਿਨਾਂ ਆਗਿਆ ਦੇ ਅੱਗੇ ਨਾ ਵਧੋ! ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਪੁਲਿਸ ਪ੍ਰਸ਼ਾਸਨ ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕਰਦਾ ਹੈ ਤਾਂ ਉਨ੍ਹਾਂ ਕਿਹਾ ਕਿ ਉਹ ਸਾਡੇ ਭਰਾ ਹਨ ਨਾ ਕਿ ਸਾਡੇ ਦੁਸ਼ਮਣ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਕੋਲ ਮਨਜ਼ੂਰੀ ਨਹੀਂ ਹੈ ਤਾਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਸ ਦੇ ਲਈ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

Exit mobile version