ਗੁਰਦਾਸਪੁਰ ਦੇ ਪਿੰਡ ਜੀਵਨਵਾਲ ਵਿੱਚ ਪੰਜ ਮਰਲੇ ਪਲਾਟ ਨੂੰ ਲੈ ਕੇ ਚਚੇਰੇ ਭਰਾਵਾਂ ਨੇ ਆਹਮੋ-ਸਾਹਮਣੇ ਆ ਕੇ ਇੱਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਇਕ ਧੜੇ ਵੱਲੋਂ ਗੋਲੀਬਾਰੀ ਵੀ ਕੀਤੀ ਗਈ, ਜਿਸ ਵਿਚ ਪਹਿਲੇ ਧੜੇ ਦਾ ਇਕ ਵਿਅਕਤੀ ਮਨਦੀਪ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਔਰਤਾਂ ਨੂੰ ਵੀ ਜ਼ਖਮੀ ਕਰ ਦਿੱਤਾ ਗਿਆ, ਜਦਕਿ ਦੂਜੇ ਧੜੇ ਦੇ ਪੰਚਾਇਤ ਮੈਂਬਰ ਸੁਰਜੀਤ ਸਿੰਘ ਵੀ ਜ਼ਖਮੀ ਹੋ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਝਗੜੇ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੰਚਾਇਤ ਮੈਂਬਰ ਸੁਰਜੀਤ ਸਿੰਘ ਇੱਕ ਔਰਤ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਦਾ ਦਿਖਾਈ ਦੇ ਰਿਹਾ ਹੈ।
ਲੜਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਹੋਈਆਂ ਇੱਕ ਧੜੇ ਦੀਆਂ ਔਰਤਾਂ ਸੰਦੀਪ ਕੌਰ ਅਤੇ ਦਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦੇ ਲੜਕੇ ਨਾਲ ਪੰਜ ਮਰਲੇ ਦੇ ਪਲਾਟ ਨੂੰ ਲੈ ਕੇ ਉਸ ਦੇ ਪਤੀ ਦੀ ਲੜਾਈ ਚੱਲ ਰਹੀ ਹੈ ਜਦੋਂ ਉਹ ਅਤੇ ਉਸ ਦਾ ਪਤੀ ਮਨਦੀਪ ਸਿੰਘ ਉਨ੍ਹਾਂ ਨੂੰ ਰੋਕਣ ਲਈ ਗਏ ਤਾਂ ਸਾਹਮਣੇ ਤੋਂ ਕਿਸੇ ਨੇ ਗੋਲੀਆਂ ਚਲਾ ਕੇ ਉਸ ਦੇ ਪਤੀ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਪਲਾਂਟ ਉਨ੍ਹਾਂ ਦਾ ਹੈ ਪਰ ਪੰਚਾਇਤ ਮੈਂਬਰ ਸੁਰਜੀਤ ਸਿੰਘ ਬਾਹਰੋਂ ਲੋਕਾਂ ਨੂੰ ਬੁਲਾ ਕੇ ਉਨ੍ਹਾਂ ਦੇ ਪਲਾਂਟ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
Comment here