ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਵੇਰਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁਖਬਿਰ ਦੀ ਸੂਚਨਾ ਦੇ ਅਧਾਰ ਤੇ ਪਿੰਡ ਮੁਧਲ ਵਿਖੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਇੱਕ ਮੋਟਰਸਾਈਕਲ ਸਨੇ ਕਾਬੂ ਕੀਤਾ ਗਿਆ ਜਦੋਂ ਉਹਨਾਂ ਦੀ ਜਾਂਚ ਕੀਤੀ ਗਈ ਤੇ ਉਨਾ ਕੋਲੋਂ ਦੋ ਰਿਵਾਲਰ ਬਰਾਮਦ ਕੀਤੇ ਗਏ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਵੇਰਕਾ ਦੀ ਪੁਲਿਸ ਨੂੰ ਮੁਖਬਿਰ ਦੀ ਸੂਚਨਾ ਦੇ ਅਧਾਰ ਤੇ ਪਿੰਡ ਮੁਧਲ ਵਿਖੇ ਨਾਕਾਬੰਦੀ ਦੌਰਾਨ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਸਨੇ ਕਾਬੂ ਕੀਤਾ ਗਿਆ। ਉਹਨਾਂ ਦੱਸਿਆ ਕਿ ਜਦੋਂ ਇਹਨਾਂ ਨੂੰ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਇਹਨਾਂ ਕੋਲ ਦੋ ਰਿਵਾਲਰ ਬਰਾਮਦ ਕੀਤੇ ਗਏ ਤੇ ਜਿਹੜੇ ਮੋਟਰਸਾਈਕਲ ਤੇ ਆਏ ਸਨ ਉਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਤੇ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਇਹ ਜਾਂਚ ਦਾ ਵਿਸ਼ਾ ਹੈ ਜੋ ਸਾਡੇ ਵੱਲੋਂ ਜੰਜ ਕੀਤੀ ਗਈ ਹੈ ਪਤਾ ਲੱਗਾ ਹੈ ਕਿ ਇਹ ਥਾਣਾ ਜੰਡਿਆਲਾ ਦੇ ਰਹਿਣ ਵਾਲੇ ਹਨ। ਤੇ ਰਿਵਾਲਵਰ ਕਿੱਥੇ ਲੈ ਕੇ ਜਾ ਰਹੇ ਸਨ ਜਾਂ ਇਹਨਾਂ ਦਾ ਕੀ ਮਕਸਦ ਹੈ ਜਾਂ ਇਹ ਕਿੱਥੇ ਅੱਗੇ ਸਪਲਾਈ ਕਰਦੇ ਹਨ ਇਹ ਸਾਰੀ ਜਾਂਚ ਕੀਤੀ ਜਾ ਰਹੀ ਹੈ ਫਿਲਹਾਲ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਦਾ ਅਸੀਂ ਦੁਬਾਰਾ ਰਿਮਾਂਡ ਲੈ ਕੇ ਇਹਨਾਂ ਕੋਲੋਂ ਹੋਰ ਪੁੱਛਗਿੱਛ ਕਰਾਂਗੇ ਤਾਂ ਜੋ ਹੋਰ ਖੁਲਾਸੇ ਹੋ ਸਕਣ । ਪੁਲਿਸ ਅਧਿਕਾਰੀ ਨੇ ਕਿਹਾ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਦੋਵੇਂ ਅਵਾਰਾ ਗੱਦੀ ਕਰਦੇ ਹਨ ਤੇ ਘਰੋਂ ਬਾਹਰ ਹੀ ਰਹਿੰਦੇ ਹਨ ਤੇ ਥੋੜੇ ਬਹੁਤੇ ਪੈਸੇ ਲੈ ਕੇ ਲੋਕਾਂ ਦਾ ਕੰਮ ਕਰਦੇ ਸਨ।
ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਲਗਾਤਾਰ ਆਏ ਦਿਨ ਪੁਲਿਸ ਵੱਲੋਂ ਇਹ ਨੌਜਵਾਨਾਂ ਕੋਲੋਂ ਹਥਿਆਰ ਫੜੇ ਜਾ ਰਹੇ ਹਨ ਅਜੇ ਇੱਕ ਦਿਨ ਪਹਿਲਾਂ ਹੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਜੀਆਰਪੀ ਪੁਲਿਸ ਵੱਲੋਂ ਇੱਕ ਨੌਜਵਾਨ ਕੋਲੋਂ ਚਾਰ ਪਿਸਤੋਲ ਬਰਾਮਦ ਕੀਤੇ ਸਨ ਤੁਹਾਨੂੰ ਦੱਸਦੀਏ ਕਿ ਲਗਾਤਾਰ ਇਹ ਨੌਜਵਾਨਾਂ ਕੋਲੋਂ ਹਥਿਆਰ ਕਿੱਥੋਂ ਆ ਰਹੇ ਹਨ ਤੇ ਇਹ ਉਹਨਾਂ ਨੂੰ ਕੌਣ ਅੱਗੇ ਸਪਲਾਈ ਕਰ ਰਿਹਾ ਹੈ ਇਹ ਸਭ ਜਾਂਚ ਦਾ ਵਿਸ਼ਾ ਹੈ ਪੁਲਿਸ ਨੂੰ ਇਸਦੀ ਡੂਘਾਈ ਨਾਲ ਜਾਂਚ ਕਰਨ ਦੀ ਲੋੜ ਹੈ ਤਾਂ ਜੋ ਅਸਲੀ ਦੋਸ਼ੀਆਂ ਨੂੰ ਫੜਿਆ ਜਾ ਸਕੇ|