News

ਅੱਠ ਸਾਲ ਦੇ ਪਿਆਰ ਤੋਂ ਬਾਅਦ ਬਰਾਤ ਲੈ ਕੇ ਆਇਆ ਲਾੜੇ ਦੇ ਨਾਲ ਨਹੀਂ ਤੁਰੀ ਲਾੜੀ ਬਰਾਤ ਪਹੁੰਚੀ ਥਾਣੇ

ਐਂਕਰ: ਤਰਨਤਾਰਨ ਦੇ ਪਿੰਡ ਬਾਠ ਦਾ ਰਹਿਣ ਵਾਲਾ ਨੌਜਵਾਨ ਹਰਮਨਪ੍ਰੀਤ ਸਿੰਘ ਜੋ ਕਿ ਦੋਹਾ, ਕਤਰ ਵਿੱਚ ਟਰੱਕ ਡਰਾਈਵਰ ਹੈ, ਨੂੰ ਪਿੰਡ ਠੱਠੀ ਖਾਰਾ ਦੀ ਰਹਿਣ ਵਾਲੀ ਲੜਕੀ ਹਰਪ੍ਰੀਤ ਕੌਰ ਨਾਲ ਪਿਆਰ ਹੋ ਗਿਆ ਅਤੇ ਲੜਕੇ ਨੇ ਦੱਸਿਆ ਕਿ ਉਸ ਦੀ ਦੋਸਤੀ ਲਗਾਤਾਰ ਚੱਲ ਰਹੀ ਸੀ। 8 ਸਾਲ ਤੱਕ ਲੜਕੀ ਨੇ ਮੈਨੂੰ ਉਸ ਨਾਲ ਵਿਆਹ ਕਰਵਾਉਣ ਲਈ ਮਜ਼ਬੂਰ ਕੀਤਾ ਅਤੇ 14 ਦਸੰਬਰ ਨੂੰ ਲੜਕੀ ਦੇ ਪਰਿਵਾਰ ਵਾਲੇ ਵੀ ਮੇਰਾ ਵਿਆਹ ਕਰਵਾਉਣ ਲਈ ਮੇਰੇ ਘਰ ਆਏ, ਪਰ ਜਦੋਂ ਮੈਂ ਵਿਆਹ ਦੀ ਬਰਾਤ ਲੈ ਕੇ ਆਇਆ। ਲੜਕੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਅਤੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਹ ਬਰਦਾਸ਼ਤ ਨਹੀਂ ਹੋਇਆ। ਦੂਜੇ ਪਾਸੇ ਲੜਕੀ ਨੇ ਆਪਣੇ ਪਰਿਵਾਰ ਸਮੇਤ ਥਾਣਾ ਸਿਟੀ ਵਿਖੇ ਪਹੁੰਚ ਕੇ ਕੈਮਰਿਆਂ ਦੇ ਸਾਹਮਣੇ ਨਾ ਆਉਣ ਲਈ ਕਿਹਾ ਅਤੇ ਇਹ ਮਾਮਲਾ ਇੰਨਾ ਵੱਧ ਗਿਆ ਕਿ ਲੜਕੀ ਦੇ ਪਰਿਵਾਰ ਕੋਲ ਕੁਝ ਵੀ ਠੋਸ ਕਹਿਣ ਲਈ ਸ਼ਬਦ ਨਹੀਂ ਸਨ। ਦੂਜੇ ਪਾਸੇ ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਲੜਕੇ ਦੇ ਪਰਿਵਾਰ ਵੱਲੋਂ ਵੀ ਸ਼ਿਕਾਇਤ ਮਿਲੀ ਹੈ, ਦੋਵਾਂ ਪਰਿਵਾਰਾਂ ਨੂੰ ਬੁਲਾਇਆ ਗਿਆ ਹੈ ਅਤੇ ਜੋ ਵੀ ਮਾਮਲਾ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Comment here

Verified by MonsterInsights